19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਅਮੋਲਕ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀ ਗਈ ਰਾਹਤ ਸਮੱਗਰੀ

ਅਜੀਤ ਡੈਸਕ 01-09-2025
ਜੈਤੋ, 31 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਮਾਰਕੀਟ ਕਮੇਟੀ ਜੈਤੋ ਤੋਂ ਰਵਾਨਾ ਕੀਤਾ ਗਿਆ | ਵਿਧਾਇਕ ਅਮੋਲਕ ਸਿੰਘ ਵੱਲ ਹੜ੍ਹ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੱਡੇ ਪੱਧਰ 'ਤੇ ਕੋਸ਼ਿਸ਼ ਕਰ ਰਹੀ ਹੈ | ਲੋਕਾਂ ਦੀਆਂ ਖਾਣਾ ਪੀਣ ਵਸਤਾਂ ਦੇ ਨਾਲ ਨਾਲ ਸਿਹਤ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਧਾਇਕਾਂ ਵਲੋਂ ਇਕ ਮਹੀਨੇ ਦੀ ਤਨਖਾਹ ਹੜ ਪੀੜਤਾਂ ਲਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਪੂਰਥਾਲਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ ਤੇ ਅੰਮਿ੍ਤਸਰ ਜ਼ਿਲਿ੍ਹਆਂ ਦੇ 500 ਤੋਂ ਜ਼ਿਆਦਾ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ | ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਅਜਿਹੀ ਦੁੱਖ ਦੀ ਘੜੀ 'ਚ ਸਾਡੀ ਜ਼ਿੰਮੇਵਾਰ ਬਣਦੀ ਹੈ ਕਿ ਅਸੀਂ ਉਨ੍ਹਾਂ ਦਾ ਸਾਥ ਦੇਈਏ | ਇਸ ਮੌਕੇ ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਗੋਬਿੰਦਰ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਡਾ. ਹਰੀਸ਼ ਚੰਦਰ ਪ੍ਰਧਾਨ ਨਗਰ ਕੌਂਸਲ ਜੈਤੋ, ਨਰਿੰਦਰਪਾਲ ਰਾਮੇਆਣਾ ਸੀਨੀ. ਮੀਤ ਪ੍ਰਧਾਨ ਨਗਰ ਕੌਂਸਲ ਜੈਤੋ, ਗੁਰਦੀਪ ਸਿੰਘ ਰਾਮੇਆਣਾ, ਚਮਕੌਰ ਸਿੰਘ ਢਿੱਲੋਂ ਰੋੜੀਕਪੂਰਾ, ਡਾ. ਸੁਖਰਾਜ ਸਿੰਘ ਰਾਜਾ ਰਾਮੂਵਾਲਾ, ਕੁਲਵਿੰਦਰ ਸਿੰਘ ਬਰਾੜ ਕਰੀਰਵਾਲੀ, ਲਛਮਣ ਬਿਸਨੰਦੀ, ਸੁਖਰੀਤ ਰੋਮਾਣਾ ਅਤੇ ਗੁਰਮੀਤ ਸਿੰਘ ਰਾਮੂਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਪੈਨਸ਼ਨਰਜ਼ ਐਸੋਸੀਏਸ਼ਲ ਨੇ 40 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਲਾਇਨਜ ਕਲੱਬ ਮਲੋਟ (ਦੀ ਰੇਡੀਐਂਟ) ਨੇ ਬੂਟੇ ਲਗਾਉਣ ਦੇ ਨਾਲ ਕੀਤੀ ਹਰੇ ਚਾਰੇ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।