ਜੈਤੋ, 31 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਅੱਜ ਮਿਡ ਡੇ ਮੀਲ ਕੁੱਕ ਅਤੇ ਦਰਜਾ ਚਾਰ ਮੁਲਾਜ਼ਮ (ਸਫ਼ਾਈ ਸੇਵਕਾਂ ਅਤੇ ਚੌਂਕੀਦਾਰਾਂ) ਵਲੋਂ ਆਪਣੀਆਂ ਮੰਗਾਂ ਸਬੰਧੀ ਨਹਿਰੂ ਪਾਰਕ ਜੈਤੋ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਸੂਬਾ ਕਾਰਜਕਾਰੀ ਪ੍ਰਧਾਨ ਕਮਲਜੀਤ ਕੌਰ ਕਲਿਆਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸੂਬਾ ਕਾਰਜਕਾਰੀ ਪ੍ਰਧਾਨ ਕਮਲਜੀਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਿਡ ਡੇ ਮੀਲ ਕੁੱਕ ਵਰਕਰਾਂ ਨੂੰ ਹਰਿਆਣਾ ਸਰਕਾਰ ਦੇ ਆਧਾਰ 'ਤੇ ਤਨਖ਼ਾਹ ਦਿੱਤੀ ਜਾਵੇ ਅਤੇ ਦਰਜਾ ਚਾਰ ਮੁਲਾਜ਼ਮ ਸਫ਼ਾਈ ਸੇਵਕਾਂ ਅਤੇ ਚੌਂਕੀਦਾਰਾਂ ਦੀਆਂ ਤਨਖ਼ਾਹਾਂ 'ਚ ਵੀ ਵਾਧਾ ਕਰਕੇ ਉਨ੍ਹਾਂ ਦੀ ਡਿਊਟੀ ਦੀ ਸਮਾਂ ਸਾਰਣੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਰਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਪਰ ਪੰਜਾਬ ਸਰਕਾਰ ਵਲੋਂ ਉਸ 'ਤੇ ਕੋਈ ਗੌਰ ਨਹੀਂ ਕੀਤੀ ਗਈ | ਜਿਸ ਤੋਂ ਚਿੰਤਤ ਵਰਕਰਾਂ ਵਲੋਂ ਆਪਣੇ ਹੱਕੀ ਮੰਗਾਂ ਲਈ ਸੰਘਰਸ਼ ਵਿੱਢਣ ਦਾ ਫ਼ੈਸਲਾ ਲਿਆ ਗਿਆ ਹੈ | ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਯੂਨੀਅਨ ਦੇ ਇਸ ਫ਼ੈਸਲੇ ਨੂੰ ਕੁਝ ਸਮੇਂ ਲਈ ਟਾਲਿਆ ਗਿਆ | ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਮਿਡ ਡੇ ਮੀਲ ਵਰਕਰਾਂ ਅਤੇ ਦਰਜਾ ਚਾਰ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਵੱਡਾ ਸੰਘਰਸ਼ ਕਰਨ ਲਈ ਤਿਆਰ ਹਨ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਬਲਜਿੰਦਰ ਕੌਰ, ਚਰਨਜੀਕ ਕੌਰ ਸੁਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਮਲਕੀਤ ਕੌਰ, ਮੂਰਤੀ ਕੌਰ, ਬਲਜੀਤ ਕੌਰ, ਰਾਜਪਾਲ ਕੌਰ, ਵੀਰਪਾਲ ਕੌਰ, ਸੁਖਦੇਵ ਕੌਰ, ਮਨਿੰਦਰ ਕੌਰ, ਕੁਲਦੀਪ ਕੌਰ, ਅਮਨਦੀਪ ਕੌਰ ਅਤੇ ਬਲਜੀਤ ਕੌਰ ਆਦਿ ਹਾਜ਼ਰ ਸਨ |