07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਰਾਜਾ ਵੜਿੰਗ ਨੇ ਹੈਪੀ ਖੇੜਾ ਦਾ ਹਾਲਚਾਲ ਪੁੱਛਿਆ

ਅਜੀਤ ਡੈਸਕ 24-09-2025
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੀਨੀਅਰ ਕਾਂਗਰਸੀ ਆਗੂ ਵੇਦ ਪ੍ਰਕਾਸ਼ ਖੇੜਾ ਦੇ ਸਪੁੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਇੰਚਾਰਜ ਰਹੇ ਹੈਪੀ ਖੇੜਾ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਪਿਛਲੇ ਦਿਨੀਂ ਹੈਪੀ ਖੇੜਾ ਦੀ ਲੱਤ 'ਤੇ ਸੱਟ ਲੱਗਣ ਕਾਰਨ ਸਰਜਰੀ ਹੋਈ ਸੀ | ਇਸ ਮੌਕੇ ਰਾਜਾ ਵੜਿੰਗ ਨੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਹੈਪੀ ਖੇੜਾ ਨਿਮਰਤਾ, ਮਨੁੱਖਤਾ ਅਤੇ ਵਫ਼ਾਦਾਰੀ ਦੀ ਮਿਸਾਲ ਹਨ, ਜੋਕਿ ਪਿਛਲੇ 35 ਸਾਲਾਂ ਤੋਂ ਬਿਨਾਂ ਵਿਖਾਵੇ ਤੋਂ ਕਾਂਗਰਸ ਪਾਰਟੀ ਪ੍ਰਤੀ ਸਮਰਪਿਤ ਹੋ ਕੇ ਸਧਾਰਨ ਵਰਕਰ ਤੋਂ ਉੱਪਰ ਦੇ ਪੱਧਰ ਦੇ ਹਰ ਦਰਜੇ ਦੇ ਆਦਰ ਤੇ ਭਰਪੂਰ ਇੱਜ਼ਤ ਕਰਨ ਵਾਲੇ ਮੇਰੇ ਬਚਪਨ ਦੇ ਸੁਹਿਰਦ ਤੇ ਸੰਜੀਦਾ ਸਾਥੀ ਹਨ | ਉਨ੍ਹਾਂ ਕਿਹਾ ਕਿ ਸਾਡੀ ਦੁਆ ਹੈ ਕਿ ਉਹ ਜਲਦੀ ਸਿਹਤਯਾਬ ਹੋ ਕੇ ਕਾਂਗਰਸ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਆਪਣੀ ਫ਼ਿਰ ਸੇਵਾ ਨਿਭਾਉਣੀ ਸ਼ੁਰੂ ਕਰਨ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸਿੰਘ ਸੰਧੂ ਵੀ ਉਨ੍ਹਾਂ ਦੇ ਨਾਲ ਸਨ |
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਜਸਵਿੰਦਰ ਸਿੰਘ ਥਿੰਦ ਨੇ ਏ.ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।