15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸਾਦਿਕ ਹਸਪਤਾਲ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 06-11-2025
ਸਾਦਿਕ, 5 ਨਵੰਬਰ (ਆਰ.ਐਸ.ਧੁੰਨਾ)-ਸਰਕਾਰੀ ਹਸਪਤਾਲ ਸਾਦਿਕ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ਬੀ.ਈ.ਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਗਰਭਵਤੀ ਅÏਰਤਾਂ, ਆਮ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਜਾਗਰੂਕਤਾ ਮੁਹਿੰਮ ਵਿਚ ਸ਼ਾਮਿਲ ਕਰ ਕੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ | ਇਸ ਤਹਿਤ ਜ਼ਿਲ੍ਹਾ ਹਸਪਤਾਲਾਂ ਵਿਖੇ ਮੈਟਰਨਿਟੀ ਵਾਰਡ ਵਿਚ ਦਾਖਲ ਅÏਰਤ ਅਤੇ ਉਸ ਦੇ ਅਟੈਂਡੈਂਟ ਨੂੰ ਅÏਰਤ ਅਤੇ ਨਵਜੰਮੇ ਬੱਚੇ ਦੀ ਦੇਖਭਾਲ ਅਤੇ ਜ਼ੋਖਮ ਦੀਆਂ ਸਥਿਤੀਆਂ ਬਾਰੇ ਦੱਸਿਆ ਜਾਂਦਾ ਹੈ, ਹੁਣ ਇਸ ਪ੍ਰੋਗਰਾਮ ਦਾ ਦਾਇਰਾ ਵਧਾਇਆ ਗਿਆ ਹੈ ਜਿਸ ਦੇ ਅਧੀਨ ਜਨਰਲ ਮੈਡੀਕਲ ਅਤੇ ਸਰਜੀਕਲ ਕੇਅਰ, ਗ਼ੈਰ ਸੰਚਾਰੀ ਬਿਮਾਰੀਆਂ ਨੂੰ ਵੀ ਇਸ ਪ੍ਰੋਗਰਾਮ ਵਿਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਨੂੰ ਐਨ.ਜੀ.ਓ. ਨੂਰਾ ਹੈਲਥ ਅਤੇ ਯੋਸ਼ਐਡ ਦਾ ਵੀ ਸਹਿਯੋਗ ਮਿਲ ਰਿਹਾ ਹੈ |
ਪਿਛਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਦਲਿਤ ਜਥੇਬੰਦੀਆਂ ਵਲੋਂ ਰਾਜਾ ਵੜਿੰਗ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।