15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਾਈਨਲੈਂਡ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਜੈਤੋ, 5 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਪ੍ਰੀ-ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ | ਬੱਚਿਆਂ ਨੇ ਗੁਰਬਾਣੀ ਦਾ ਪਾਠ ਤੇ 'ਗੁਰੂ ਸ਼ਬਦ' ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ | ਸਕੂਲ ਦਾ ਪੂਰਾ ਮਾਹੌਲ ਭਗਤੀ ਤੇ ਸ਼ਰਧਾ ਨਾਲ ਭਰਿਆ ਰਿਹਾ | ਅਧਿਆਪਕਾਵਾਂ ਨੇ ਗੁਰਬਾਣੀ ਦਾ ਪਾਠ ਕੀਤਾ ਤੇ ਸਿੱਖ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ | ਸਕੂਲ ਦੇ ਪਿ੍ੰਸੀਪਲ ਅਮਿਤ ਪਾਠਕ ਨੇ ਬੱਚਿਆਂ ਦਾ ਹੌਂਸਲਾ ਵਧਾਇਆ ਤੇ ਉਨ੍ਹਾਂ ਵਲੋਂ ਬਣਾਈਆਂ ਗਈਆਂ ਸੁੰਦਰ ਕਲਾਂ ਕਿ੍ਤੀਆਂ ਤੇ ਚਿੱਤਰਾਂ ਦਾ ਨਿਰੀਖਣ ਕੀਤਾ |
ਪਿਛਲੀ ਖ਼ਬਰ ਆਰੀਅਨ ਪਬਲਿਕ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਦਿਕ ਹਸਪਤਾਲ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।