ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ 10 ਨਵੰਬਰ ਦਿਨ ਸੋਮਵਾਰ ਨੂੰ ਪ੍ਰਧਾਨ ਮੇਜਰ ਸਿੰਘ ਚੌਂਤਰਾ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਐਸੋਸੀਏਸ਼ਨ ਦੇ 80 ਸਾਲ ਪੂਰੇ ਕਰਨ ਵਾਲੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਵੇਗਾ | ਸਮਾਗਮ 'ਚ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਜਨਰਲ ਮੈਨੇਜਰ ਜਸਵਿੰਦਰ ਸਿੰਘ ਚਾਹਲ ਦੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ |