ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਦੇ ਪੰਜਵੀਂ ਜਮਾਤ ਦੇ ਖਿਡਾਰੀ ਜਸ਼ਨ ਕੁਮਾਰ ਪੁੱਤਰ ਮਹਿੰਦਰ ਪਾਲ ਨੇ ਪਿਛਲੇ ਦਿਨੀਂ ਮੋਹਾਲੀ ਵਿਖੇ ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਕਰਵਾਈ ਸਟੇਟ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਸੂਬਾ ਪੱਧਰੀ ਖੇਡਾਂ 'ਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਇਸ ਕਾਮਯਾਬੀ 'ਤੇ ਚੇਅਰਮੈਨ ਗੁਰਬੀਰ ਸਿੰਘ ਬਰਾੜ ਤੇ ਪਿ੍ੰਸੀਪਲ ਸੰਦੀਪ ਕੌਰ ਨੇ ਬੱਚੇ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |