24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਦਸਮੇਸ਼ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ

ਅਜੀਤ ਡੈਸਕ 08-11-2025
ਮੰਡੀ ਕਿੱਲਿਆਂਵਾਲੀ, 7 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਸਮਦੀਸ਼ਾ ਪੁੱਤਰੀ ਰਾਜੀਵ ਕੁਮਾਰ ਤੇ ਅਵਨੀਤ ਕੌਰ ਪੁੱਤਰੀ ਬਲਵੀਰ ਸਿੰਘ ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ 'ਚ ਸਥਾਨ ਹਾਸਿਲ ਕੀਤਾ | ਉਨ੍ਹਾਂ ਦੀ ਇਸ ਕਾਮਯਾਬੀ 'ਤੇ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਔਰਤਾਂ ਦੀ ਸਿਹਤ ਤੇ ਰੁਜ਼ਗਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਦੋਵੇਂ ਵਿਦਿਆਰਥਣਾਂ ਨੂੰ 3100 ਰੁਪਏ ਦੀ ਰਕਮ ਦੇ ਚੈੱਕ ਇਨਾਮ ਵਜੋਂ ਦਿੱਤੇ ਗਏ | ਇਸ ਮੌਕੇ ਪਿ੍ੰਸੀਪਲ ਰਿਤੂ ਨੰਦਾ ਨੂੰ ਡਾ. ਬਲਜੀਤ ਕੌਰ ਤੇ ਐੱਸ.ਡੀ.ਐੱਮ. ਜਗਰਾਜ ਸਿੰਘ ਕਾਹਲੋਂ ਵਲੋਂ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਸਕੂਲ ਪ੍ਰਬੰਧਕੀ ਕਮੇਟੀ, ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ |
ਪਿਛਲੀ ਖ਼ਬਰ ਹਰਪ੍ਰੀਤ ਕੌਰ ਭੁੱਲਰ ਨੇ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਕਰਨਲ ਦੇ ਰੈਂਕ 'ਤੇ ਤਰੱਕੀ ਕਰਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼... ਅਗਲੀ ਖ਼ਬਰ ਜਸ਼ਨ ਕੁਮਾਰ ਨੇ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਦੂਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।