24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਲਖਵੀਰ ਸਿੰਘ ਉਦੇਕਰਨ ਦੀ ਪਲੇਠੀ ਪੁਸਤਕ 'ਫੁੱਲ ਮਖਾਣੇ' ਲੋਕ ਅਰਪਣ

ਅਜੀਤ ਡੈਸਕ 08-11-2025
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲਖਵੀਰ ਸਿੰਘ ਉਦੇਕਰਨ ਨੇ ਆਪਣੀ ਪਲੇਠੀ ਪੁਸਤਕ 'ਫੁੱਲ ਮਖਾਣੇ' ਲੋਕ ਅਰਪਿਤ ਕੀਤੀ ਗਈ | ਪੁਸਤਕ ਦੀ ਘੁੰਡ ਚੁਕਾਈ ਸੰਬੰਧੀ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਪੁਸਤਕ ਦੀ ਘੁੰਡ ਚੁਕਾਈ ਦੀ ਰਸਮ ਮੁੱਖ ਮਹਿਮਾਨ ਨਿੰਦਰ ਘੁਗਿਆਣਵੀ ਪ੍ਰਸਿੱਧ ਸਾਹਿਤਕਾਰ ਨੇ ਕੀਤੀ, ਜਦਕਿ ਮਹਾਰਾਜ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਡਾਇਰੈਕਟਰ ਹਰਜੀਤ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਸਮੇਂ ਗੁਰਸੇਵਕ ਸਿੰਘ ਪ੍ਰੀਤ ਐਡਵੋਕੇਟ, ਰਣਜੀਤ ਸਿੰਘ ਥਾਂਦੇਵਾਲਾ, ਡਾ. ਰਾਜਬਿੰਦਰ ਸਿੰਘ ਸੂਰੇਵਾਲਾ, ਹਰਜਿੰਦਰ ਸਿੰਘ ਸੂਰੇਵਾਲੀਆ, ਸੁਖਦੀਪ ਸਿੰਘ ਗਿੱਲ, ਮਨਦੀਪ ਸਿੰਘ ਐੱਸ.ਡੀ.ਓ., ਵਿਕਾਸ ਅਰੋੜਾ, ਕਰਮਜੀਤ ਕੌਰ ਸੂਰੇਵਾਲਾ, ਗਗਨਦੀਪ ਕੌਰ ਸਿਵੀਆ, ਪਰਮਿੰਦਰ ਸਿੰਘ ਸਿਵੀਆ ਨੇ ਸਾਹਿਤਕ ਵਿਚਾਰਾਂ ਸਾਂਝੀਆਂ ਕੀਤੀਆਂ | ਪਿ੍ੰਸੀਪਲ ਮਧੂ ਬਾਲਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ, ਜਦਕਿ ਮੁੱਖ ਅਧਿਆਪਕ ਪਰਮਜੀਤ ਸਿੰਘ ਨੇ ਸ਼ਾਮਿਲ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਲੈਕ. ਕੁਲਬੀਰ ਜੋਸ਼ੀ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਮੌਕੇ ਜਗਦੀਸ਼ ਸ਼ਰਮਾ, ਸ਼ਾਂਤੀ ਦੇਵੀ, ਕੰਵਲਜੀਤ ਸਿੰਘ ਸਮੇਤ ਸਮੂਹ ਪਰਿਵਾਰ ਤੇ ਸਾਹਿਤ ਪ੍ਰੇਮੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਦੇਵ ਸਿੰਘ ਵੰਗਲ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਲਈ ਐਕਸ਼ਨ ਕਮੇਟੀ ਵਲੋਂ ਮੀਟਿੰਗ ਅਗਲੀ ਖ਼ਬਰ ਮਾਨਵਤਾ ਫਾਊਾਡੇਸ਼ਨ ਨੇ ਬੇਸਹਾਰਾ ਔਰਤ ਨੂੰ ਸਖੀ ਵਨ ਸਟੋਪ ਸੈਂਟਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।