24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 08-11-2025
ਦੋਦਾ, 7 ਨਵੰਬਰ (ਰਵੀਪਾਲ)-ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਕਾਲਾ ਸੋਢੀ ਤੇ ਸਾਬਕਾ ਸਰਪੰਚ ਗੁਰਪਿਆਰ ਸਿੰਘ ਸੋਢੀ ਅਤੇ ਉਨ੍ਹਾਂ ਦੀ ਮਾਤਾ ਸਾਬਕਾ ਸਰਪੰਚ ਸੰਤੋਸ਼ ਕੌਰ ਸੋਢੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਆਏ ਸਾਲ ਦੀ ਤਰ੍ਹਾਂ ਪਿੰਡ ਧੂਲਕੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ. ਸੋਢੀ ਨੇ ਦੱਸਿਆ ਕਿ ਦੁਨੀਆ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਤੋਂ ਪਹਿਲਾਂ ਭਾਈ ਗਗਨਦੀਪ ਸਿੰਘ ਪ੍ਰਸਿੱਧ ਅੰਤਰਰਾਸ਼ਟਰੀ ਸਮੇਤ ਜਥੇ ਵਲੋਂ ਕੀਰਤਨ ਕੀਤਾ ਗਿਆ | ਜਗਦੀਪ ਸਿੰਘ ਸੋਢੀ ਨੇ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੂੰ ਜੀ ਆਇਆ ਆਖਦੇ ਹੋਏ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਵ. ਰਤਨ ਸਿੰਘ ਸੋਢੀ ਦੇ ਸਮੂਹ ਸੋਢੀ ਪਰਿਵਾਰ ਵਲੋ ਕਰਵਾਏ ਸਮਾਗਮ ਦੀ ਸਮਾਪਤੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਸੰਗਤਾਂ ਨੇ ਫ਼ੁੱਲਾਂ ਦੀ ਵਰਖਾ ਕਰਕੇ ਗੁਰਦੁਆਰਾ ਸਾਹਿਬ ਲਈ ਰਵਾਨਗੀ ਕੀਤੀ | ਇਸ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਛਕਾਇਆ ਗਿਆ | ਇਸ ਮੌਕੇ ਡਾ. ਸਿਕੰਦਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਜਲੰਧਰ ਸਿੰਘ ਮੈਂਬਰ ਦੋਦਾ, ਨਿਹਾਲ ਸਿੰਘ ਬੁੱਟਰ, ਜਗਭਿੰਦਰ ਸਿੰਘ, ਨਿਰਮਲ ਸਿੰਘ ਚੀਮਾ, ਫਤਿਹ ਸਿੰਘ ਪੰਜਾਬ ਰੋਡਵੇਜ਼, ਪ੍ਰੇਮ ਕੁਮਾਰ ਕਟਾਰੀਆ, ਗੁਰਦੇਵ ਸਿੰਘ ਖ਼ਾਲਸਾ ਕਾਉਣੀ, ਬਿੱਟੂ ਮੈਂਬਰ, ਗੁਰਤੇਜ ਸਿੰਘ ਮੌੜ, ਸਵਰਨ ਸਿੰਘ, ਜਰਨੈਲ ਸਿੰਘ, ਹਰਦੀਪ ਸਿੰਘ ਨੰਬਰਦਾਰ, ਤਰਸੇਮ ਲਾਲ ਮਹਿਤਾ, ਗੁਰਚਰਨ ਸਿੰਘ ਚੰਨਾ ਕਾਉਣੀ, ਮੇਜਰ ਸਿੰਘ ਪਟਵਾਰੀ, ਗੁਰਮੀਤ ਸਿੰਘ ਮੀਤਾ, ਬਲਦੇਵ ਸਿੰਘ ਬੱਲਾ, ਪੀਤਾ ਸੰਧੂ, ਬਲਦੇਵ ਸਿੰਘ ਕਾਉਣੀ, ਜਸਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਪਤਸਰ ਸਾਹਿਬ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਇਕੋਤਰੀ ਲੜੀ ਸਮਾਗਮ ਸ਼ੁਰੂ ਅਗਲੀ ਖ਼ਬਰ ਡਾ. ਬਲਜੀਤ ਕੌਰ ਵਲੋਂ ਗੜੇਮਾਰੀ ਨਾਲ ਹੋਏ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।