24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗ਼ੈਰ ਸੰਚਾਰੀ ਰੋਗਾਂ ਤੇ ਟੀ.ਬੀ. ਸੰਬੰਧੀ ਸਿਵਲ ਸਰਜਨ ਵਲੋਂ ਮੀਟਿੰਗ

ਅਜੀਤ ਡੈਸਕ 08-11-2025
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਾਰੇ ਕਮਿਊਨਟੀ ਹੈਲਥ ਅਫ਼ਸਰਾਂ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ | ਮੀਟਿੰਗ 'ਚ ਜੱਚਾ ਬੱਚਾ ਸਿਹਤ ਸੇਵਾਵਾਂ, ਗੈਰ ਸੰਚਾਰੀ ਰੋਗਾਂ ਤੇ ਟੀ.ਬੀ. ਮੁਕਤ ਭਾਰਤ ਅਭਿਆਨ ਸੰਬੰਧੀ ਸੀ.ਐੱਚ.ਓ. ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਰਾਜ ਕੁਮਾਰ ਨੇ ਕਿਹਾ ਕਿ ਗੈਰ ਸੰਚਾਰੀ ਰੋਗਾਂ ਦੇ ਮਰੀਜ਼ਾਂ ਦਾ ਆਨਲਾਇਨ ਡਾਟਾ ਸਮੇਂ ਸਿਰ ਭਰਿਆ ਜਾਵੇ ਤੇ ਉਨ੍ਹਾਂ ਦੇ ਲੋੜੀਂਦੇ ਟੈੱਸਟ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣ | ਉਨ੍ਹਾਂ ਕਿਹਾ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਕੀਤੀ ਜਾਵੇ ਤੇ ਉਨ੍ਹਾਂ ਦੇ ਸਮੇਂ-ਸਮੇਂ 'ਤੇ ਚੈੱਕਅਪ ਕੀਤੇ ਜਾਣ ਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਜਾਂਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ-ਸਮੇਂ ਕਰਵਾਈ ਜਾਵੇ ਤਾਂ ਜੋ ਗਰਭਵਤੀ ਔਰਤਾਂ ਤੇ ਨਵ ਜਨਮੇ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ | ਇਸ ਮੌਕੇ ਉਨ੍ਹਾਂ ਕਿਹਾ ਟੀ.ਬੀ. ਦੀ ਬਿਮਾਰੀ ਪੂਰੀ ਤਰ੍ਹਾਂ ਇਲਾਜਯੋਗ ਹੈ ਤੇ ਇਸ ਦੀ ਜਾਂਚ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲ੍ਹਾ ਪੱਧਰ 'ਤੇ ਸੀ.ਬੀ. ਨਾਟ ਤੇ ਬਲਾਕ ਪੱਧਰ 'ਤੇ ਟਰੂਨਾਟ ਦੀਆਂ ਅਤਿ ਆਧਨਿਕ ਤੇ ਸੰਵੇਦਨਸ਼ੀਲ ਮਸ਼ੀਨਾਂ ਟੀ.ਬੀ. ਦੀ ਜਾਂਚ ਕਰਨ ਦੇ ਲਈ ਸਰਕਾਰ ਵਲੋਂ ਲਗਾਈਆਂ ਗਈਆਂ ਹਨ, ਜੋ ਕਿ ਟੀ.ਬੀ. ਦੀ ਬਿਮਾਰੀ ਨੂੰ ਪਹਿਲੀ ਸਟੇਜ ਵਿਚ ਹੀ ਪਕੜ ਕੇ ਉਸ ਦਾ ਜਲਦ ਇਲਾਜ ਕਰਨ ਵਿਚ ਬਹੁਤ ਹੀ ਕਾਰਗਰ ਹਨ ਤੇ ਨਾਲ ਹੀ ਟੀ.ਬੀ. ਦੀ ਜਾਂਚ ਤੇ ਪੂਰੇ ਕੋਰਸ ਦਾ ਇਲਾਜ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਗੁਰਮੀਤ ਕੌਰ ਜ਼ਿਲ੍ਹਾ ਟੀ.ਬੀ. ਅਫ਼ਸਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਦੀਪਕ ਕੁਮਾਰ ਡੀ.ਪੀ.ਐੱਮ., ਭੁਪਿੰਦਰ ਸਿੰਘ ਸਟੇਨੋ, ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਇਕੋਤਰੀ ਲੜੀ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।