ਮਲੋਟ, 7 ਨਵੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੇ ਵਿਦਿਆਰਥੀਆਂ ਪੀਯੂਸ਼ ਗਰਗ ਪੁੱਤਰ ਵਿਵੇਕ ਗਰਗ ਤੇ ਸ਼ਸ਼ੀ ਕੁਮਾਰ ਪੁੱਤਰ ਵਿਜੇ ਕੁਮਾਰ ਨੇ ਸਤੰਬਰ 2025 ਵਿਚ ਹੋਈ ਸੀ.ਏ. ਫਾਊਾਡੇਸ਼ਨ ਪ੍ਰੀਖਿਆ ਸਫ਼ਲਤਾਪੂਰਵਕ ਪਾਸ ਕਰਕੇ ਸਕੂਲ ਤੇ ਆਪਣੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਦੀ ਸਫ਼ਲਤਾ 'ਤੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਪ੍ਰਦਰਸ਼ਨ ਨਾਲ ਇਹ ਉਪਲਬਧੀ ਹਾਸਿਲ ਕੀਤੀ ਹੈ | ਹੋਣਹਾਰ ਵਿਦਿਆਰਥੀਆਂ, ਮਿਹਨਤੀ ਅਧਿਆਪਕਾਂ, ਸਮੁੱਚੀ ਡੀ.ਏ.ਵੀ. ਤੇ ਸਥਾਨਕ ਪ੍ਰਬੰਧਕ ਕਮੇਟੀ ਤੇ ਸਹਿਯੋਗੀ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਖ਼ੁਸ਼ੀ ਦੀ ਗੱਲ ਹੈ | ਪਿ੍ੰਸੀਪਲ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ |