29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਔਰਤ ਦੇ ਕੰਨਾਂ 'ਚੋਂ ਵਾਲੀਆਂ ਖੋਹ ਕੇ ਭੱਜਣ ਵਾਲਾ ਕਾਬੂ

ਅਜੀਤ ਡੈਸਕ 19-11-2025
ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜਣ ਵਾਲੇ ਕਥਿਤ ਦੋਸ਼ੀ ਇਕ ਨੌਜਵਾਨ ਨੂੰ ਸਿਟੀ ਪੁਲਿਸ ਵਲੋਂ ਕਾਬੂ ਕਰਕੇ ਉਸ ਪਾਸੋਂ ਖੋਹੀਆਂ ਵਾਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਮਨਦੀਪ ਸਿੰਘ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਦਾਦੀ ਗੁਰੂ ਨਾਨਕ ਕਾਲੋਨੀ, ਫ਼ਰੀਦਕੋਟ ਵਿਖੇ ਗਲੀ ਨੰਬਰ 1 ਵਿਚ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਬੈਠੀ ਸੀ ਤਾਂ ਇਕ ਨੌਜਵਾਨ ਉਸ ਦੀ ਦਾਦੀ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜ ਗਿਆ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਵਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਪੜਤਾਲ ਤੋਂ ਬਾਅਦ ਕੈਮਰਿਆਂ ਦੀ ਮਦਦ ਨਾਲ ਲੁੱਟ ਦੀ ਇਕ ਘਟਨਾ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀ ਪਿ੍ੰਸ ਪੁੱਤਰ ਸੁਖਦੇਵ ਸਿੰਘ ਵਾਸੀ ਕੋਟਕਪੂਰਾ ਦੀ ਪਹਿਚਾਣ ਹੋਣ ਤੋਂ ਬਾਅਦ ਉਸ ਨੂੰ ਗਿ੍ਫਤਾਰ ਕੀਤਾ ਗਿਆ ਤੇ ਉਸ ਪਾਸੋਂ ਬਜੁਰਗ ਔਰਤ ਦੀਆਂ ਛਪਟ ਮਾਰ ਕੇ ਖੋਹੀਆਂ ਵਾਲੀਆਂ ਬਰਾਮਦ ਕੀਤੀਆਂ ਗਈਆਂ | ਜਿਸ ਤੋਂ ਬਾਅਦ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟਾਂ ਖੋਹਾਂ ਕਰਨ ਦਾ ਆਦੀ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਲੁਟਾਂ ਖੋਹਾਂ ਸੰਬੰਧੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ 2 ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਡੀ.ਪੀ.ਆਰ.ਓ. ਅਮਰੀਕ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।