29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 19-11-2025

ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਫ਼ਿਰੋਜ਼ਪੁਰ ਰੋਡ 'ਤੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਮਖ਼ਬਰ ਵਲੋਂ ਸੂਚਨਾ ਮਿਲੀ ਸੀ ਕਿ ਵਿਜੈ ਕੁਮਾਰ ਪੁੱਤਰ ਜਨਕ ਰਾਜ ਫ਼ਿਰੋਜ਼ਪੁਰ ਤੋਂ ਨਾਜਾਇਜ਼ ਸ਼ਰਾਬ ਦੇਸ਼ੀ ਲੈ ਕੇ ਅੱਗੇ ਵੇਚਣ ਲਈ ਪਿੰਡ ਬੇਗੂਵਾਲਾ ਨੂੰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਝਾੜੀਵਾਲਾ ਰੋਡ ਨਜ਼ਦੀਕ ਨਾਕਾ ਲਗਾ ਲਿਆ ਤੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਸ਼ਰਾਬ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ 4 ਸਾਲ ਦਾ ਗੱਤਕਾ ਚੈਂਪੀਅਨ ਫ਼ਤਿਹ ਸਿੰਘ ਪਹੁੰਚਿਆ ਸ੍ਰੀ ਮੁਕਤਸਰ ਸਾਹਿਬ ਅਗਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।