29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੇ ਵਿਰੋਧ 'ਚ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 19-11-2025
ਮਲੋਟ, 18 ਨਵੰਬਰ (ਪਾਟਿਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਤੀ ਅਧਿਆਪਕਾਂ ਦਾ ਤੇ ਸਮੂਹ ਮੁਲਾਜ਼ਮਾਂ ਦਾ ਗ਼ੁੱਸਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ | ਜਿੱਥੇ ਇਕ ਪਾਸੇ ਮੁਲਾਜ਼ਮ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਚੁੱਪੀ ਧਾਰ ਰੱਖੀ ਹੈ, ਉਥੇ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ | ਹਿਮਾਚਲ ਤੇ ਗੁਜਰਾਤ ਦੀਆਂ ਚੋਣਾਂ ਮੌਕੇ 18 ਨਵੰਬਰ 2022 ਨੂੰ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪ੍ਰੈੱਸ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਬਿਆਨ ਜਾਰੀ ਕੀਤਾ ਸੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਅਧੀਨ ਲਿਆਂਦਾ ਜਾਂਦਾ ਹੈ | ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਇਸ ਉਪਰ ਕੋਈ ਅਮਲੀਜਾਮਾ ਨਹੀਂ ਪਹਿਨਾਇਆ ਜਾ ਸਕਿਆ ਤੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ, ਜਿਸ ਕਰਕੇ ਪੰਜਾਬ ਦੇ ਸਮੂਹ ਮੁਲਾਜ਼ਮ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਇਸ ਮੌਕੇ ਗੱਲਬਾਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਸੁਰਜੀਤ ਸਿੰਘ ਦਾਨੇਵਾਲਾ, ਅਮਰ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਲਗਾਤਾਰ ਸੰਘਰਸ਼ ਜਾਰੀ ਰਹੇਗਾ | ਇਹ ਪ੍ਰੋਗਰਾਮ ਕਰਦੇ ਹੋਏ ਸਮੂਹ ਕਰਮਚਾਰੀਆਂ ਨੂੰ 25 ਨਵੰਬਰ 2025 ਨੂੰ ਦਿੱਲੀ ਵਿਖੇ ਹੋਣ ਜਾ ਰਹੀ ਕੌਮੀ ਪੱਧਰੀ ਰੈਲੀ ਵਿਚ ਪਹੁੰਚਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਅਮਨਦੀਪ ਸਿੰਘ ਗਿੱਲ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ ਖੁਰਾਣਾ, ਰਾਜੀਵ ਜੋਸ਼ੀ, ਹਰਜੀਤ ਸਿੰਘ ਬਰਾੜ, ਰਮਨ ਮਹਿਤਾ, ਸੁਮਿਤ ਗੋਇਲ, ਅਮਰ ਵਰਮਾ, ਸ਼ੇਖਰ ਕੁਮਾਰ, ਬਲਕਰਨ ਸਿੰਘ, ਬਲਜਿੰਦਰ ਸਿੰਘ, ਗੁਰਜੀਤ ਸਿੰਘ, ਮੰਗੂ ਸਿੰਘ, ਵਿਕਰਮਜੀਤ ਸੰਧੂ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਭਾਊ, ਸਤਨਾਮ ਸਿੰਘ, ਹਰਜੀਤ ਸਿੰਘ, ਹਰਮੀਤ ਸਿੰਘ, ਅਮਰੀਕ ਸਿੰਘ ਕਾਲੜਾ, ਪਰਵਿੰਦਰ ਸਿੰਘ, ਭੂਸ਼ਣ ਕੁਮਾਰ, ਗੁਰਸੇਵਕ ਸਿੰਘ ਅਤੇ ਮਲਕੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮਿ੍ਤਕ ਆਗੂ ਦੇ ਮੁਆਵਜ਼ੇ ਸੰਬੰਧੀ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਅਗਲੀ ਖ਼ਬਰ ਸੜਕ ਦੇ ਦੋਵੇਂ ਪਾਸਿਆਂ 'ਤੇ ਬਣੇ ਖ਼ਾਲੇ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।