29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅਕਾਲ ਅਕੈਡਮੀ ਦੇ ਬੱਚਿਆਂ ਨੇ ਗੱਤਕਾ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ

ਅਜੀਤ ਡੈਸਕ 19-11-2025
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-69ਵੀਂ ਪੰਜਾਬ ਅੰਤਰ ਰਾਜ ਖੇਡਾਂ ਜੋ ਕਿ ਕਪੂਰਥਲਾ ਸ਼ਹਿਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਈਆਂ, ਉਸ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਵਰਗ ਅੰਡਰ-14 ਗੱਤਕਾ ਪ੍ਰਦਰਸ਼ਨ ਵਿਚ ਅਬੀਜੋਤ ਸਿਘ ਨੇ ਪਹਿਲਾ ਸਥਾਨ, ਫਰੀ ਸੋਟੀ ਟੀਮ ਵਿਚ ਨਵਦੀਪ ਸਿੰਘ, ਹਰਗੁਣਬੀਰ ਸਿੰਘ ਤੇ ਆਰਵਨ ਸਿੰਘ ਨੇ ਦੂਜਾ ਸਥਾਨ ਅਤੇ ਅੰਡਰ-14 ਵਰਗ ਲੜਕੀਆਂ ਵਿਚ ਖੇਡ ਫਰੀ ਸੋਟੀ ਵਿਅਕਤੀਗਤ 'ਚ ਗੁਰਸਿਮਰਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਬੁਲੰਦੀਆਂ ਛੂਹਣ ਦੀ ਪ੍ਰੇਰਨਾ ਦਿੱਤੀ |
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮਿ੍ਤਕ ਆਗੂ ਦੇ ਮੁਆਵਜ਼ੇ ਸੰਬੰਧੀ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।