29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਕਰਵਾਇਆ ਜਾ ਰਿਹੈ ਮੁਫ਼ਤ ਸਕਿਉਰਿਟੀ ਗਾਰਡ ਕੋਰਸ

ਅਜੀਤ ਡੈਸਕ 19-11-2025
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸਕਿਉਰਿਟੀ ਗਾਰਡ ਦਾ ਕੋਰਸ ਚੱਲ ਰਿਹਾ ਹੈ | ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਾਜਿਲਕਾ, ਫ਼ਰੀਦਕੋਟ ਤੇ ਮੋਗਾ ਜ਼ਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਨੌਜਵਾਨਾਂ ਸਕਿਉਰਿਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸਵੇਰੇ 8 ਵਜੇ ਤੋਂ 4:30 ਵਜੇ ਤੱਕ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਕਿਉਂਕਿ ਲਿਮਟਿਡ ਪੋਸਟਾਂ ਬਚੀਆਂ ਹਨ | ਸਕਿਉਰਿਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾ ਰਿਹਾ ਹੈ | ਕੋਰਸ ਪੂਰਾ ਹੋਣ 'ਤੇ ਮਾਨਤਾ ਪ੍ਰਾਪਤ ਸਰਟੀਫ਼ਿਕੇਟ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨੌਜਵਾਨ ਦੀ ਉਮਰ 21 ਤੋਂ 29 ਸਾਲ ਹੋਵੇ, ਕੋਰਸ ਦਾ ਸਮਾਂ 2 ਮਹੀਨੇ, 10ਵੀਂ ਪਾਸ ਜਾਂ 12 ਵੀਂ ਪਾਸ ਹੋਵੇ | ਕੈਂਪ ਵਿਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫ਼ਿਕੇਟ, ਦਸਵੀਂ ਦੇ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਜੋ ਨੌਜਵਾਨ 10+2 ਪਾਸ ਹਨ ਉਹ 10+2 ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਪੰਜਾਬ ਰਿਹਾਇਸ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਜਾਤੀ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਦੋ ਪਾਸਪੋਰਟ ਸਾਈਜ਼ ਫ਼ੋਟੋਆਂ, ਇਕ ਕਾਪੀ ਇਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਕੈਂਪ 'ਚ ਰਹਿਣ ਸਮੇਂ ਖਾਣਾ ਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਵਿਦਿਆਰਥਣ ਰੋਜ਼ੀ ਦਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।