ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਡਾ. ਜਯੋਤਸਨਾ ਦੀ ਅਗਵਾਈ ਤੇ ਵਾਈਸ ਪਿ੍ੰਸੀਪਲ ਪ੍ਰੋ. ਜਗਨਦੀਪ ਕੁਮਾਰ ਦੇ ਯਤਨਾਂ ਸਦਕਾ ਸੰਗੀਤ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ 'ਚ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਵਿਚੋਂ ਸ਼ਬਦਾਂ ਦਾ ਗਾਇਨ ਕੀਤਾ ਗਿਆ | ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਮਨਜੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ | ਵਾਇਸ ਪਿ੍ੰਸੀਪਲ ਪ੍ਰੋ. ਜਗਨਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਇਤਿਹਾਸਕ ਪ੍ਰਸੰਗ ਨਾਲ ਜਾਣੂ ਕਰਵਾਇਆ | ਪ੍ਰੋ. ਜਸਕਰਨ ਸਿੰਘ (ਪੰਜਾਬੀ ਵਿਭਾਗ) ਨੇ ਗੁਰਬਾਣੀ ਦੀ ਪਵਿੱਤਰਤਾ ਤੇ ਮਹੱਤਤਾ ਬਾਰੇ ਦੱਸਿਆ | ਇਸ ਸ਼ਬਦ ਗਾਇਨ ਮੁਕਾਬਲੇ 'ਚ ਪਹਿਲਾ ਸਥਾਨ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਅਲਿਸ਼ਵਾ, ਦੂਜਾ ਸਥਾਨ ਗੁਰਜੀਤ ਸਿੰਘ ਬੀ.ਏ. ਭਾਗ ਤੀਜਾ, ਅਤੇ ਤੀਜਾ ਸਥਾਨ ਜੋਬਨਪ੍ਰੀਤ ਸਿੰਘ ਬੀ.ਏ. ਭਾਗ ਪਹਿਲਾ ਨੇ ਪ੍ਰਾਪਤ ਕੀਤਾ | ਮੰਚ ਸੰਚਾਲਨ ਪ੍ਰੋ. ਜਸਕਰਨ ਸਿੰਘ ਨੇ ਕੀਤਾ | ਜੱਜ ਦੀ ਭੂਮਿਕਾ ਪ੍ਰੋ. ਮਨਜੀਤ ਕੌਰ, ਪ੍ਰੋ. ਜਗਮੀਤ ਸਿੰਘ (ਭੂਗੋਲ), ਪ੍ਰੋ. ਮਨਜੀਤ ਸਿੰਘ ਨੇ ਨਿਭਾਈ | ਅੰਤ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |