29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬੀ.ਐੱਲ.ਓ. ਯੂਨੀਅਨ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ

ਅਜੀਤ ਡੈਸਕ 19-11-2025
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬੀ.ਐੱਲ.ਓ. ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਆਪਣੀਆਂ ਮੰਗਾਂ ਤੇ ਜ਼ਰੂਰੀ ਕੰਮਾਂ ਸੰਬੰਧੀ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫ਼ਸਰ ਹਲਕਾ 086 ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਨੂੰ ਮਿਲਿਆ | ਯੂਨੀਅਨ ਦੇ ਪ੍ਰਧਾਨ ਨਵਦੀਪ ਸਿੰਘ ਸੁੱਖੀ ਨੇ ਦੱਸਿਆ ਕਿ ਐੱਸ.ਡੀ.ਐੱਮ. ਨੇ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਤੇ ਵਿਚਾਰਾਂ ਕੀਤੀਆਂ | ਯੂਨੀਅਨ ਦੇ ਆਗੂਆਂ ਪਰਵਿੰਦਰ ਬਰਾੜ, ਪਰਵਿੰਦਰ ਸਿੰਘ ਚਿੱਬੜਾਂਵਾਲੀ, ਸਤਿੰਦਰ ਸਿੰਘ ਮੌੜ ਨੇ ਮੰਗ ਕੀਤੀ ਕਿ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਜਾਂ ਮਿਊੁਾਸਪਲ ਕਮੇਟੀ ਚੋਣਾਂ ਵਿਚ ਬੀ.ਐੱਲ.ਓ. ਦੀ ਚੋਣ ਅਮਲੇ 'ਚ ਡਿਊਟੀ ਨਾ ਲਾਈ ਜਾਵੇ, ਜਿਸ 'ਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਬੀ.ਐੱਲ.ਓ. ਦੀ ਡਿਊਟੀ ਨਹੀਂ ਲਗਾਈ ਜਾਵੇਗੀ | ਇਸ ਮੌਕੇ ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਜਗਦੇਵ ਸਿੰਘ, ਬਲਜੀਤ ਸਿੰਘ, ਜੋਨੀ ਨਾਗਪਾਲ, ਰੋਹਿਤ ਦਾਬੜਾ, ਰਾਣਾ ਉਂਕਾਰ, ਕਾਰਜ ਸਿੰਘ, ਮਨੋਜ ਕੁਮਾਰ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਨਾਟਕ ਆਰ.ਐੱਸ.ਵੀ.ਪੀ. ਦਾ ਸਫ਼ਲਤਾਪੂਰਵਕ ਮੰਚਨ ਕੀਤਾ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।