29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਝਬੇਲਵਾਲੀ ਵਿਖੇ ਮੀਟਿੰਗ

ਅਜੀਤ ਡੈਸਕ 19-11-2025
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਕਿਸਾਨ ਅੰਦੋਲਨ ਦੀ 5ਵੀਂ ਵਰ੍ਹੇਗੰਢ 'ਤੇ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਇਕ ਦਿਨ ਦਾ ਧਰਨਾ ਦਿੱਤਾ ਜਾਵੇਗਾ | ਇਸ ਸੰਬੰਧੀ ਅੱਜ ਕਿਰਤੀ ਕਿਸਾਨ ਯੂਨੀਅਨ ਪਿੰਡ ਝਬੇਲਵਾਲੀ ਦੀ ਭਰਵੀਂ ਮੀਟਿੰਗ ਕੀਤੀ ਮੀਟਿੰਗ 'ਚ ਪੰਜਾਬ ਦੇ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਤੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਦਾ ਲਿਖ਼ਤੀ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ, ਸਗੋਂ ਰੱਦ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਮੁੜ ਤੋਂ ਵਿੰਗੇ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਇਸ ਨੂੰ ਦੁਬਾਰਾ ਬਿਜਲੀ ਸੋਧ ਬਿੱਲ 2025 ਦੇ ਰੂਪ 'ਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਤੋਂ 30 ਨਵੰਬਰ ਤੱਕ ਸੁਝਾਅ ਮੰਗੇ ਹਨ | ਆਗੂਆਂ ਨੇ ਕਿਹਾ ਕਿ ਬਿਜਲੀ ਰਾਜਾਂ ਦਾ ਵਿਸ਼ਾ ਹੈ, ਇਸ ਲਈ ਕੇਂਦਰ ਨੂੰ ਇਸ 'ਤੇ ਕਾਨੂੰਨ ਬਣਾਉਣ ਦਾ ਕੋਈ ਅਧਿਕਾਰ ਨਹੀਂ ਹੈ | ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦਾ ਹੈ ਤਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲਦੀ ਸਬਸਿਡੀ ਬੰਦ ਹੋ ਜਾਵੇਗੀ ਤੇ ਸਮਾਰਟ ਮੀਟਰ ਨੂੰ ਮੋਬਾਇਲ ਫ਼ੋਨ ਵਾਂਗ ਰੀਚਾਰਜ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਬਿੱਲ ਨੂੰ ਰੱਦ ਕਰਨ ਦਾ ਸੁਝਾਅ ਦੇਣ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ 26 ਨਵੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਵਰਕਰ ਰਾਜਧਾਨੀ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਬਲਾਕ ਬਰੀਵਾਲਾ ਦੇ ਸਕੱਤਰ ਪ੍ਰਗਟ ਸਿੰਘ ਝਬੇਲਵਾਲੀ, ਪਿੰਡ ਇਕਾਈ ਦੇ ਪ੍ਰਧਾਨ ਬਲਜੀਤ ਸਿੰਘ ਫ਼ੌਜੀ, ਸਰਬਜੀਤ ਸਿੰਘ, ਗੋਬਿੰਦ ਸਿੰਘ, ਭਿੰਦਾ ਸਿੰਘ, ਰਿੰਕੂ ਭੁੱਲਰ, ਰਣਜੀਤ ਸਿੰਘ, ਜਸਵਿੰਦਰ ਸਿੰਘ, ਭੱਲਾ ਰਾਮ ਨਰਾਇਣ, ਰਾਜਾ ਸਿੰਘ, ਦਰਸ਼ਨ ਸਿੰਘ ਰਾਜਸਥਾਨੀ, ਤੇਜ਼ ਸਿੰਘ ਖ਼ਾਲਸਾ, ਬਲਵੰਤ ਸਿੰਘ, ਅਜਮੇਰ ਸਿੰਘ, ਘੁੱਲਾ ਸਿੰਘ, ਗਾਸ਼ੀ ਸਿੰਘ, ਸਰੂਪ ਸਿੰਘ, ਨਿਰਵੈਰ ਸਿੰਘ, ਪਪਣਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੇਖ਼ ਫ਼ਰੀਦ ਸਕੂਲ ਦੇ ਰੱਸਾਕਸ਼ੀ ਅੰਡਰ-11 'ਚ ਖਿਡਾਰੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਪੰਜਾਬੀ ਨਾਟਕ ਆਰ.ਐੱਸ.ਵੀ.ਪੀ. ਦਾ ਸਫ਼ਲਤਾਪੂਰਵਕ ਮੰਚਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।