ਪੰਜਗਰਾੲੀਂ, 18 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਗੰਗਸਰ ਜੈਤੋ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਸਕੂਲ ਦੇ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਪਰਮਵੀਰ ਕੌਰ, ਨਵਜੋਤ ਵਰਮਾ ਅਤੇ ਗੁਰਏਕਮ ਕੌਰ ਨੇ ਪਹਿਲਾ, ਦੁਮਾਲਾ ਸਜਾਉਣ ਦੇ ਮੁਕਾਬਲੇ 'ਚ ਬਾਰਵੀਂ ਜਮਾਤ ਦੀ ਕੋਮਲਪ੍ਰੀਤ ਕੌਰ ਨੇ ਪਹਿਲਾ, ਸੁੰਦਰ ਲਿਖਾਈ 'ਚ ਗਿਆਰਵੀਂ ਜਮਾਤ ਦੀ ਨਵਜੋਤ ਵਰਮਾ ਨੇ ਦੂਜਾ ਸਥਾਨ ਹਾਸਿਲ ਕਰਕੇ ਇਲਾਕੇ ਭਰ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਕੌਰ ਭੋਲੂਵਾਲਾ, ਸ਼ੋ੍ਰਮਣੀ ਕਮੇਟੀ ਦੇ ਪ੍ਰਚਾਰਕ ਗਿਆਨੀ ਅਵਤਾਰ ਸਿੰਘ ਘਰਿਆਲ ਵਲੋਂ ਸਨਮਾਨ ਚਿੰਨ੍ਹ, ਮੈਡਲ ਅਤੇ ਧਾਰਮਿਕ ਤੇ ਇਤਿਹਾਸਕ ਕਿਤਾਬਾਂ ਭੇਟ ਕੀਤੀਆਂ | ਉਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਵਿਦਿਆਰਥੀਆਂ ਤੇ ਉਨ੍ਹਾਂ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਪੰਜਾਬੀ ਅਧਿਆਪਕ ਉਪਿੰਦਰ ਕੌਰ ਬਰਾੜ ਆਦਿ ਹਾਜ਼ਰ ਸੀ |