29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਅਜੀਤ ਡੈਸਕ 19-11-2025
ਜੈਤੋ, 18 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਕਲੱਬ ਜੈਤੋ ਗੰਗਸਰ ਦੀ ਯੋਗ ਅਗਵਾਈ ਨੇ ਸਥਾਨਕ ਕਾਰ ਟੈਕਸੀ ਸਟੈਂਡ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਇਹ ਕੈਂਪ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਵਜੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ, ਡਾ. ਵਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਜੈਤੋ ਦੇ ਨਿਰਦੇਸ਼ਾਂ ਹੇਠ ਲਗਾਇਆ ਗਿਆ | ਕੈਂਪ 'ਚ ਡਾ. ਜੌਂਟੀ ਬੀਜ ਤੇ ਉਨ੍ਹਾਂ ਦੀ ਟੀਮ ਨੇ 32 ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਦੇ ਸੁਝਾਅ ਦਿੱਤੇ | ਇਸ ਮੌਕੇ ਜ਼ਰੂਰਤਮੰਦ ਡਰਾਈਵਰਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਕੈਂਪ ਦੌਰਾਨ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ, ਸਕੱਤਰ ਲਾਇਨ ਮੰਨੂ ਗੋਇਲ ਤੇ ਖਜ਼ਾਨਚੀ ਲਾਇਨ ਆਸ਼ੂ ਮਿੱਤਲ ਆਦਿ ਨੇ ਕੈਂਪ 'ਚ ਸਹਿਯੋਗ ਕੀਤਾ |
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਲਗਾਇਆ ਵਿਦਿਅਕ ਦੌਰਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।