ਗਿੱਦੜਬਾਹਾ, 18 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਦੇ ਵਿਦਿਆਰਥੀ ਵਲੋਂ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਅੱਵਲ ਆਇਆ ਹੈ | ਪਿ੍ੰ. ਇੰਦੂ ਬਾਲਾ ਨੇ ਦੱਸਿਆ ਕਿ ਬੀਤੇ ਦਿਨੀਂ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ ਸੀ, ਜਿਸ 'ਚ ਜ਼ਿਲ੍ਹੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੇਲੇ 'ਚ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਸਨ | ਇਸ ਦੌਰਾਨ ਉਨ੍ਹਾਂ ਦੇ ਸਕੂਲ ਦੇ 9ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਟਿੰਕੂ ਨੇ ਆਪਣਾ ਵਧੀਆ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਗਿਆਨ ਵਿਸ਼ੇ ਦੀ ਅਧਿਆਪਕਾ ਸ਼ਿਵਾਂਗੀ ਵਲੋਂ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾਈ ਗਈ ਸੀ | ਇਸ ਮੌਕੇ ਪਰਮਜੀਤ ਕੌਰ, ਖੁਸ਼ਹਾਲ ਬਾਂਸਲ, ਵੀਰਪਾਲ ਕੌਰ ਸਮੇਤ ਸਮੂਹ ਸਟਾਫ਼ ਆਦਿ ਹਾਜ਼ਰ ਸਨ |