ਬਰਗਾੜੀ, 18 ਨਵੰਬਰ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਸਮੇਂ ਬੱਚਿਆਂ ਨੇ ਸ਼ਾਨਦਾਰ ਕੱਪੜੇ ਪਹਿਣੇ ਹੋਏ ਸਨ ਤੇ ਬੱਚਿਆਂ ਦੀਆਂ ਵੱਖ-ਵੱਖ ਟੋਲੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਬੱਚਿਆਂ ਨੇ ਗਿੱਧਾ, ਭੰਗੜਾ, ਲੋਕ ਗੀਤ, ਕਵਿਤਾਵਾਂ ਆਦਿ ਵਧੀਆ ਢੰਗ ਨਾਲ ਪੇਸ਼ ਕੀਤੇ | ਸਕੂਲ ਡਾਇਰੈਕਟਰ ਜਸਬੀਰ ਸਿੰਘ ਸੰਧੂ, ਪਿ੍ੰਸੀਪਲ ਯਸ਼ੂ ਧਿੰਗੜਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ, ਖੇਡਾਂ, ਨੈਤਿਕ ਸਿੱਖਿਆ ਆਦਿ ਵਿਚ ਪੂਰੀ ਮਿਹਨਤ ਕਰਕੇ ਆਪਣਾ ਮੁਕਾਮ ਹਾਸਿਲ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਬਾਲ ਦਿਹਾੜੇ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨਾਲ ਵੀ ਜੋੜਿਆ ਜਾਂਦਾ ਹੈ | ਪੂਰੀ ਦੁਨੀਆਂ 'ਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਜੀ ਦੀ ਸ਼ਹੀਦੀ ਲਾਸਾਨੀ ਸੀ ਤੇ ਇਨ੍ਹਾਂ ਦੀ ਸ਼ਹਾਦਤ ਸਭ ਤੋਂ ਛੋਟੀ ਉਮਰ ਦੇ ਬੱਚਿਆਂ ਦੀ ਸ਼ਹਾਦਤ ਗਿਣੀ ਜਾਂਦੀ ਹੈ ਜਿਸ ਨੂੰ ਪੂਰੀ ਦੁਨੀਆਂ ਪ੍ਰਣਾਮ ਕਰਦੀ ਹੈ | ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਧਿਆਪਕਾ ਸਿਮਰਜੀਤ ਕੌਰ, ਰੁਪਿੰਦਰ ਕੌਰ, ਸੰਦੀਪ ਕੌਰ ਬਾਵਾ, ਸੰਜੇ ਕੁਮਾਰ, ਮਨੀਸ਼ਾ ਅਰੋੜਾ, ਕਮਲਜੀਤ ਕੌਰ, ਚੇਤਨਾ ਸ਼ਰਮਾ, ਅਨੀਤਾ ਰਾਣੀ ਆਦਿ ਹਾਜ਼ਰ ਸਨ |