ਸਾਦਿਕ, 18 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਸੰਸਥਾ ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਪਹਿਲੇ ਦਿਨ ਨਰਸਰੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੇ ਵੱਖ-ਵੱਖ ਈਵੈਂਟਸ 'ਚ ਭਾਗ ਲਿਆ, ਜਿਵੇਂ ਕਿ ਡੱਡੂ ਦੌੜ, ਬਲੁਨ ਦੌੜ, ਸਪੂਨ ਦੌੜ ਆਦਿ 'ਚ ਭਾਗ ਲੈ ਕੇ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਸਕੂਲ ਦੇ ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |