19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਮੂਹਰੇ ਅਣਮਿੱਥੇ ਸਮੇਂ ਦੇ ਮੋਰਚੇ ਨੂੰ ਸੰਬੋਧਨ ਕਰਦਾ ਹੋਏ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ | ਅਜੀਤ ਤਸਵੀਰ <br/> 20-11-2025
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦਿਆਂ ਸੜਕ ਹਾਦਸੇ 'ਚ ਜਾਨ ਕੁਰਬਾਨ ਕਰ ਗਏ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਹਰਜੀਤ ਸਿੰਘ ਹਰਜੀ ਢਿੱਲੋਂ ਕੋਟਕਪੂਰਾ ਦੇ ਪਰਿਵਾਰ ਨੂੰ ਸਰਕਾਰ ਪਾਸੋਂ ਮੁਆਵਜ਼ਾ ਦੁਆਉਣ ਲਈ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ੁਰੂ ਕੀਤਾ ਅਣਮਿੱਥੇ ਸਮੇਂ ਦਾ ਮੋਰਚਾ ਦੂਜੇ ਦਿਨ 'ਚ ਦਾਖ਼ਲ ਹੋ ਗਿਆ | ਜ਼ਿਕਰਯੋਗ ਹੈ ਕਿ ਜਥੇਬੰਦੀ ਵਲੋਂ ਲੋਕ ਹਿਤ ਲਈ ਜਾਨ ਵਾਰਨ ਵਾਲੇ ਕਿਸਾਨ ਦੇ ਪਰਿਵਾਰ ਲਈ 10 ਲੱਖ ਦੇ ਮੁਆਵਜ਼ੇ, ਕਰਜ਼ੇ 'ਤੇ ਲੀਕ ਫ਼ੇਰਨ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਹਸਪਤਾਲ ਵਿਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੇ ਕਿਸਾਨ ਆਗੂ ਬਲਵੰਤ ਸਿੰਘ ਨੰਗਲ ਦਾ ਸਰਕਾਰੀ ਖ਼ਰਚੇ 'ਤੇ ਇਲਾਜ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ | ਬੀਤੀ ਰਾਤ ਠੰਢ ਹੋਣ ਦੇ ਬਾਵਜੂਦ ਕਿਸਾਨ ਆਗੂ ਮੰਗਾਂ ਦੀ ਪੂਰਤੀ ਲਈ ਡੀ.ਸੀ. ਦਫ਼ਤਰ ਮੂਹਰੇ ਡਟੇ ਰਹੇ | ਮੋਰਚੇ ਵਿਚ ਕਿਸਾਨ, ਔਰਤਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤੇ ਵਰਕਰ ਵੀ ਸ਼ਾਮਿਲ ਹੋਏ | ਦੂਜੇ ਦਿਨ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਹਰਬੰਸ ਸਿੰਘ ਕੋਟਲੀ ਜ਼ਿਲ੍ਹਾ ਪ੍ਰਧਾਨ, ਗੁਰਭਗਤ ਸਿੰਘ ਭਲਾਈਆਣਾ ਜਨਰਲ ਸਕੱਤਰ ਤੇ ਨੱਥਾ ਸਿੰਘ ਰੋੜੀਕਪੂਰਾ ਨੇ ਆਖਿਆ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਨੂੰ ਕੰਧ 'ਤੇ ਲਿਖਿਆ ਇਹ ਪੜ੍ਹ ਲੈਣਾ ਚਾਹੀਦਾ ਹੈ ਕਿ ਅਣਮਿੱਥੇ ਸਮੇਂ ਦਾ ਇਹ ਮੋਰਚਾ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ | ਰੋਸ ਧਰਨੇ ਨੂੰ ਮਲਕੀਤ ਸਿੰਘ ਗੱਗੜ, ਡਾ. ਹਰਪਾਲ ਸਿੰਘ ਕਿੱਲਿਆਂਵਾਲੀ, ਹਰਫੂਲ ਸਿੰਘ ਭਾਗਸਰ, ਖੇਤ ਮਜ਼ਦੂਰ ਆਗੂ ਕਾਕਾ ਸਿੰਘ ਖੁੰਡੇਹਲਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਛਿੰਦਾ ਸਿੰਘ ਦਲ ਸਿੰਘ ਵਾਲਾ, ਗੁਰਤੇਜ ਸਿੰਘ ਖੁੱਡੀਆਂ, ਨਿਸ਼ਾਨ ਸਿੰਘ ਕੱਖਾਂਵਾਲੀ, ਹਰਪਾਲ ਸਿੰਘ ਧੂਲਕੋਟ, ਬਲਵਿੰਦਰ ਸਿੰਘ ਮੱਤਾ, ਜਸਵੀਰ ਸਿੰਘ ਗੰਧੜ, ਬਲਦੇਵ ਸਿੰਘ ਮੱਤਾ, ਜਸਪ੍ਰੀਤ ਸਿੰਘ ਜੈਤੋ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਹੜ੍ਹ ਪੀੜਤਾਂ ਦੀ ਆਰਥਿਕ ਮਦਦ ਅਗਲੀ ਖ਼ਬਰ -ਮਾਮਲਾ ਪੱਤਰਕਾਰ ਦੀ ਕੁੱਟਮਾਰ ਦਾ- <br> ਸਮੂਹ ਪੱਤਰਕਾਰ ਭਾਈਚਾਰੇ ਨੇ ਸੂਬਾ ਸਰਕਾਰ ਤੇ ਕੈਬਨਿਟ ਮੰਤਰੀ ਦਾ ਪੁਤਲਾ ਫ਼ੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।