19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਹੜ੍ਹ ਪੀੜਤਾਂ ਦੀ ਆਰਥਿਕ ਮਦਦ

ਅਜੀਤ ਡੈਸਕ 20-11-2025
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਵਲੋਂ ਹੜ੍ਹ ਪੀੜਤਾਂ ਦੀ ਮਾਲੀ ਮਦਦ ਕਰਨ ਸੰਬੰਧੀ ਸਰਕਲ ਕਮੇਟੀ ਦੇ ਫ਼ੈਸਲੇ ਅਨੁਸਾਰ ਫ਼ਾਜ਼ਿਲਕਾ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸੇਰ ਤੇ ਢਾਣੀ ਰੇਤੇ ਵਾਲੀ ਵਿਚ ਜਾ ਕੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ 'ਚ ਵੱਖ-ਵੱਖ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਰਾਸ਼ੀ ਪ੍ਰਦਾਨ ਕੀਤੀ ਗਈ | ਇਸ ਮੌਕੇ ਹਰਜੀਤ ਸਿੰਘ ਗੂੜ੍ਹੀ ਸੰਘਰ ਮੀਤ ਪ੍ਰਧਾਨ, ਰਾਧਾ ਕਿ੍ਸ਼ਨ ਜੁਆਇੰਟ ਸਕੱਤਰ, ਜਸਵਿੰਦਰ ਸਿੰਘ ਵਿੱਤ ਸਕੱਤਰ, ਸ਼ਿਵਦੀਪ ਸਿੰਘ ਬਰਾੜ ਆਡੀਟਰ ਸਰਕਲ ਆਗੂਆਂ ਤੋਂ ਇਲਾਵਾ ਵਸਾਵਾ ਰਾਮ, ਸੁਭਾਸ਼ ਚੰਦਰ, ਰੰਗਾ ਸਿੰਘ ਫ਼ਾਜ਼ਿਲਕਾ, ਦੇਸ ਰਾਜ ਮਲੋਟ, ਜਰਨੈਲ ਸਿੰਘ ਗਿੱਦੜਬਾਹਾ ਹਾਜ਼ਰ ਸਨ | ਜਾਣਕਾਰੀ ਦਿੰਦੇ ਹੋਏ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਤੇ ਮੀਤ ਪ੍ਰਧਾਨ ਹਰਜੀਤ ਸਿੰਘ ਗੂੜ੍ਹੀ ਸੰਘਰ ਨੇ ਦੱਸਿਆ ਕਿ ਇਹ ਰਾਸ਼ੀ ਜੋ ਹੜ੍ਹ ਪੀੜਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਗਈ ਹੈ, ਇਹ ਸਰਕਲ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਮੰਡਲਾਂ ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਅਬੋਹਰ, ਮਲੋਟ, ਬਾਦਲ ਤੇ ਗਿੱਦੜਬਾਹਾ ਦੇ ਪੈਨਸ਼ਨਰਾਂ ਵਲੋਂ ਨਿੱਜੀ ਤੌਰ 'ਤੇ ਇਕੱਤਰ ਕੀਤੇ ਪੈਸਿਆਂ ਰਾਹੀਂ ਕੀਤੀ ਗਈ ਹੈ | ਇਸ ਮੌਕੇ ਉਪਰੋਕਤ ਪਿੰਡਾਂ ਦੇ 20 ਪਰਿਵਾਰਾਂ, 12 ਵਿਧਵਾਵਾਂ ਤੇ ਪ੍ਰਾਇਮਰੀ ਸਕੂਲ ਦੇ 88 ਬੱਚਿਆਂ ਨੂੰ ਬੈਗ ਆਦਿ ਲਈ ਨਕਦ ਰਾਸ਼ੀ ਦੇ ਰੂਪ ਵਿਚ ਪ੍ਰਦਾਨ ਕੀਤੀ ਗਈ | ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਯੋਗਦਾਨ ਪਾਉਣ ਵਾਲੇ ਸਾਰੇ ਮੰਡਲਾਂ ਦੇ ਸਮੂਹ ਆਗੂਆਂ ਤੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਗੁਰੂਸਰ ਵਿਖੇ ਨਸ਼ਾ ਤਸਕਰ ਦਾ ਘਰ ਢਾਹਿਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।