19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪਿੰਡ ਗੁਰੂਸਰ ਵਿਖੇ ਨਸ਼ਾ ਤਸਕਰ ਦਾ ਘਰ ਢਾਹਿਆ

ਅਜੀਤ ਡੈਸਕ 20-11-2025
ਗਿੱਦੜਬਾਹਾ, 19 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਨਸ਼ਾ ਤਸਕਰਾਂ 'ਤੇ ਪ੍ਰਸ਼ਾਸਨ ਵਲੋਂ ਸ਼ਿਕੰਜਾ ਕਸਦਿਆਂ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਗੁਰੂਸਰ ਵਿਖੇ ਇਕ ਨਸ਼ਾ ਤਸਕਰ ਵਲੋਂ ਬਣਾਏ ਗਏ ਗ਼ੈਰਕਾਨੂੰਨੀ ਮਕਾਨ ਨੂੰ ਢਹਿਆ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਸਮੇਤ ਸਿਵਲ ਪ੍ਰਸ਼ਾਸਨ ਮੌਜੂਦ ਸੀ | ਜਾਣਕਾਰੀ ਦਿੰਦਿਆਂ ਡਾ. ਅਖਿਲ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਢੀ ਗਈ ਹੈ | ਪਿੰਡ ਗੁਰੂਸਰ ਦੇ ਗੁਰਮੀਤ ਸਿੰਘ ਖ਼ਿਲਾਫ਼ ਦੋ ਤੇ ਅਮਨਦੀਪ ਕੌਰ 'ਤੇ ਨਸ਼ਾ ਤਸਕਰੀ ਦੇ ਤਿੰਨ ਮਾਮਲੇ ਦਰਜ ਹਨ | ਉਨ੍ਹਾਂ ਨੇ ਇਸ ਗ਼ੈਰਕਾਨੂੰਨੀ ਤਰੀਕੇ ਨਾਲ ਜਾਇਦਾਦ ਬਣਾਈ ਹੈ | ਇਕ ਮਕਾਨ ਛੱਪੜ ਕਿਨਾਰੇ ਗ਼ੈਰਕਾਨੂੰਨੀ ਢੰਗ ਨਾਲ ਬਣਾਇਆ ਹੈ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਵਲੋਂ ਬਣਾਈ ਜਾਣ ਵਾਲੀ ਜਾਇਦਾਦ ਨੂੰ ਵੀ ਅਟੈਚ ਕੀਤਾ ਜਾ ਰਿਹਾ ਹੈ | ਇਸ ਲਈ ਉਕਤ ਨਸ਼ਾ ਤਸਕਰ ਦਾ ਮਕਾਨ ਕਾਨੂੰਨੀ ਪ੍ਰਕਿਰਿਆ ਅਨੁਸਾਰ ਢਾਹਿਆ ਗਿਆ | ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖੀ ਜਾਵੇਗੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ | ਇਸ ਮੌਕੇ ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਨੇ ਕਿਹਾ ਕਿ ਪਿੰਡ ਗੁਰੂਸਰ ਦੇ ਵਾਸੀ ਗੁਰਮੀਤ ਸਿੰਘ ਤੇ ਉਸ ਦੀ ਪਤਨੀ ਅਮਨਦੀਪ ਕੌਰ ਨੇ ਛੱਪੜ ਕਿਨਾਰੇ ਗ਼ੈਰਕਾਨੂੰਨੀ ਮਕਾਨ ਬਣਾਇਆ ਸੀ, ਜੋ ਕਿ ਨਸ਼ਾ ਤਸਕਰੀ ਦਾ ਧੰਦਾ ਕਰਦੇ ਸਨ | ਸਮਰੱਥ ਅਥਾਰਟੀ ਪਾਸੋਂ ਉਕਤ ਦਾ ਮਕਾਨ ਢਾਹੁਣ ਦੀਆਂ ਹਦਾਇਤਾਂ ਮਿਲਣ ਉਪਰੰਤ ਕਾਰਵਾਈ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦਿਆਂ ਪੁਲਿਸ ਦੀ ਮਦਦ ਲਈ ਗਈ | ਇਸ ਮੌਕੇ ਮਨਜੀਤ ਸਿੰਘ ਐੱਸ.ਪੀ. (ਡੀ), ਡੀ.ਐੱਸ.ਪੀ. ਅਰੁਣ ਮੁੰਡਨ ਅਤੇ ਥਾਣਾ ਮੁਖੀ ਦੀਪਿਕਾ ਕੰਬੋਜ ਹਾਜ਼ਰ ਸਨ |
ਪਿਛਲੀ ਖ਼ਬਰ ਸਹਾਇਕ ਸਿਵਲ ਸਰਜਨ ਵਲੋਂ ਸੀ.ਐੱਚ.ਸੀ. ਆਲਮਵਾਲਾ ਦੇ ਸਟਾਫ਼ ਨਾਲ ਮੀਟਿੰਗ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਹੜ੍ਹ ਪੀੜਤਾਂ ਦੀ ਆਰਥਿਕ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।