ਜੈਤੋ, 19 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਅੰਮਿ੍ਤਸਰ ਸਾਹਿਬ ਦਾ ਵਿੱਦਿਅਕ ਟੂਰ ਲਗਾਇਆ | ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਤੇ ਇਤਿਹਾਸਕ ਜਾਣਕਾਰੀ ਪ੍ਰਾਪਤ ਕੀਤੀ | ਅਧਿਆਪਕਾਂ ਨੇ ਕਿਹਾ ਕਿ ਇਹ ਟੂਰ ਵਿਦਿਆਰਥੀਆਂ ਨੂੰ ਸਿੱਖ ਧਰਮ ਤੇ ਪੰਜਾਬੀ ਵਿਰਾਸਤ ਨਾਲ ਜੋੜਨ ਲਈ ਮਹੱਤਵਪੂਰਨ ਹੈ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜਲਿ੍ਹਆਂਵਾਲਾ ਬਾਗ ਦਾ ਟੂਰ ਲਗਾਇਆ | ਵਿਦਿਆਰਥੀਆਂ ਨੇ ਸ਼ਹੀਦਾਂ ਦੀ ਯਾਦ ਵਿਚ ਬਣੇ ਸਮਾਰਕ ਦੇਖੇ ਤੇ ਇਤਿਹਾਸਕ ਤੱਥਾਂ ਨੂੰ ਸਮਝਿਆ | ਵਿਦਿਆਰਥੀ ਸਾਡਾ ਪਿੰਡ ਗਏ ਜਿਥੇ ਉਨ੍ਹਾਂ ਨੇ ਪੰਜਾਬ ਦੀਆਂ ਪਰੰਪਰਾਵਾਂ, ਸੱਭਿਆਚਾਰ, ਕਲਾ, ਲੋਕ-ਨਾਚ, ਲੋਕ-ਸੰਗੀਤ, ਖਾਣ-ਪੀਣ ਤੇ ਪੇਂਡੂ ਜੀਵਨ ਨੂੰ ਨੇੜਿਓਾ ਦੇਖਿਆ | ਵਿਦਿਆਰਥੀਆਂ ਨੇ ਮਿਊਜ਼ੀਅਮ ਤੇ ਸੱਭਿਆਚਾਰਕ ਥੀਮ ਪਾਰਕ ਵੀ ਦੇਖੇ | ਸਕੂਲ ਦੇ ਪਿ੍ੰਸੀਪਲ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਵਿੱਦਿਅਕ ਫੇਰੇ ਵਿਦਿਆਰਥੀਆਂ ਦੇ ਗਿਆਨ ਤੇ ਅਨੁਭਵ ਵਿਚ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਇਤਿਹਾਸ ਤੇ ਸੰਸਕਿ੍ਤੀ ਨਾਲ ਜੋੜਦੇ ਹਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ, ਅਸ਼ੋਕ ਕੁਮਾਰ ਗਰਗ, ਜਗਮੇਲ ਸਿੰਘ, ਗੌਰਵ ਗਰਗ ਅਤੇ ਦੀਪੀ ਗਰਗ ਨੇ ਵਿੱਦਿਅਕ ਫ਼ੇਰੇ ਦੀ ਸ਼ਲਾਘਾ ਕੀਤੀ |