19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਗੋਂਦਾਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 20-11-2025
ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਨਿਵਾਸੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਤੇ ਸੇਵਾ-ਮੁਕਤ ਮੰਡੀ ਸੁਪਰਵਾਈਜ਼ਰ ਸੁਖਮੰਦਰ ਸਿੰਘ ਗੋਂਦਾਰਾ, ਹਾਕਮ ਸਿੰਘ ਗੋਂਦਾਰਾ ਦੇ ਪਿਤਾ ਅਤੇ ਗੁਰਸੇਵਕ ਸਿੰਘ ਗੋਂਦਾਰਾ ਮੀਤ ਪ੍ਰਧਾਨ ਸਹਿਕਾਰੀ ਸਭਾ ਬਰਗਾੜੀ, ਗੁਰਪ੍ਰੀਤ ਸਿੰਘ ਗੋਂਦਾਰਾ ਆਸਟ੍ਰੇਲੀਆ ਦੇ ਸਤਿਕਾਰਤ ਦਾਦਾ ਤੇ ਰਣਵੀਰ ਸਿੰਘ, ਗੁਰਵੀਰ ਗੋਂਦਾਰਾ ਦੇ ਪੜਦਾਦਾ ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ (90) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਸ਼ਰੀਕ ਹੋਣ ਲਈ ਕਾਂਗਰਸ ਪਾਰਟੀ ਦੇ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਗੋਂਦਾਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਬਜ਼ੁਰਗ ਘਰ ਦਾ ਅਮੁੱਲ ਸਰਮਾਇਆਂ ਹੁੰਦੇ ਹਨ ਕਿਉਂਕਿ ਉਨ੍ਹਾਂ ਦੇ ਜਿਉਂਦਿਆਂ ਬਾਕੀ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਬਹੁਤ ਘੱਟ ਹੁੰਦੀਆਂ ਹਨ | ਇਸ ਮੌਕੇ ਜਗਰਾਜ ਸਿੰਘ ਗੋਂਦਾਰਾ, ਗੁਰਮੀਤ ਸਿੰਘ ਗੋਂਦਾਰਾ, ਜਗਦੇਵ ਸਿੰਘ ਗੋਂਦਾਰਾ, ਜਸਵਿੰਦਰ ਸਿੰਘ, ਬੇਅੰਤ ਸਿੰਘ, ਵਕੀਲ ਸਿੰਘ, ਕੁਲਵਿੰਦਰ ਸਿੰਘ ਗੋਂਦਾਰਾ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਸ਼ਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 23 ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ- ਰਣਜੀਤ ਅÏ... ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।