ਮਲੋਟ, 19 ਨਵੰਬਰ (ਪਾਟਿਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦੀ ਨਗਰ ਕੀਰਤਨ 22 ਨਵੰਬਰ ਦਿਨ ਸਨਿਚਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ ਤੋਂ ਸਵੇਰੇ 11 ਵਜੇ ਆਰੰਭ ਹੋਵੇਗਾ | ਉਨ੍ਹਾਂ ਦੱਸਿਆ ਕਿ 25 ਨਵੰਬਰ ਦਿਨ ਮੰਗਲਵਾਰ ਨੂੰ ਸਵੇਰ ਦਾ ਦੀਵਾਨ ਸਵੇਰੇ 8:30 ਵਜੇ ਤੋਂ 9:45 ਵਜੇ ਤੱਕ ਕੀਰਤਨ ਸਮਾਗਮ ਹੋਵੇਗਾ ਤੇ 10:30 ਵਜੇ ਤੋਂ 11:30 ਵਜੇ ਤੱਕ ਸਰਬ ਸਾਂਝਾ ਨਿਤਨੇਮੀ ਜਥਾ, ਇਸਤਰੀ ਸਤਿਸੰਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ 11:30 ਵਜੇ ਤੋਂ 1 ਵਜੇ ਤੱਕ ਭਾਈ ਸਰਬਜੀਤ ਸਿੰਘ ਸੁੱਚੇਤਗੜ੍ਹ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੇ 1 ਵਜੇ ਤੋਂ 1:30 ਵਜੇ ਤੱਕ ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰ ਸਿੰਘ ਸਭਾ ਮਲੋਟ ਵਾਲੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਤ ਦੇ ਦੀਵਾਨ 7 ਵਜੇ ਤੋਂ 8:30 ਵਜੇ ਤੱਕ ਭਾਈ ਰਵਿੰਦਰ ਸਿੰਘ ਕਰਨਗੇ |