ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਲਈ ਹਿੰਦੀ ਕਵਿਤਾ ਉਚਾਰਨ ਮੁਕਾਬਲਾ ਕਰਵਇਆ ਗਿਆ | ਇਸ ਮੁਕਾਬਲੇ ਦਾ ਉਦੇਸ਼ ਬੱਚਿਆਂ 'ਚ ਆਤਮ-ਵਿਸ਼ਵਾਸ, ਭਾਸ਼ਾਈ ਕਾਬਲੀਅਤ ਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਸੀ | ਨਰਸਰੀ, ਐਲ.ਕੇ.ਜੀ. ਤੇ ਯੂ.ਕੇ.ਜੀ ਦੇ ਬੱਚਿਆਂ ਨੇ ਬੜੇ ਜੋਸ਼ ਨਾਲ ਹਿੱਸਾ ਲਿਆ ਤੇ ਵੱਖ-ਵੱਖ ਮਸ਼ਹੂਰ ਤੇ ਸਿੱਖਿਆਦਾਇਕ ਹਿੰਦੀ ਕਵਿਤਾਵਾਂ ਸੁਣਾਈਆਂ | ਅਧਿਆਪਕਾਂ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਕ੍ਰਮ ਬੱਚਿਆਂ ਵਿਚ ਮੰਚ ਸੰਬੰਧੀ ਘਬਰਾਹਟ ਨੂੰ ਘਟਾਉਂਦੇ ਹਨ ਤੇ ਸੰਚਾਰ ਕੌਸ਼ਲ ਮਜ਼ਬੂਤ ਕਰਦੇ ਹਨ | ਜੱਜਾਂ ਨੇ ਉਚਾਰਣ, ਸਪੱਸ਼ਟਤਾ, ਪੇਸ਼ਕਾਰੀ ਦੇ ਆਧਾਰ 'ਤੇ ਮੁਲਾਂਕਣ ਕੀਤਾ | ਸਾਰੇ ਜੇਤੂ ਵਿਦਿਆਰਥੀਆਂ ਤੇ ਭਾਗੀਦਾਰਾਂ ਨੂੰ ਸਕੂਲ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੂਪਮਾ ਤੋਲ਼ਾ, ਸ਼ਿਵਮ ਤੋਲ਼ਾ ਤੇ ਪਿ੍ੰਸੀਪਲ ਪਿ੍ਅੰਕਾ ਬਰਾੜ ਨੇ ਸਨਮਾਨਿਤ ਕੀਤਾ | ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਪਿ੍ੰਸੀਪਲ ਪਿ੍ਯੰਕਾ ਬਰਾੜ ਤੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਾਲੇ ਸਾਰੇ ਅਧਿਆਪਕਾਂ ਦੀ ਭਰਪੂਰ ਸ਼ਬਦਾਂ 'ਚ ਪ੍ਰਸ਼ੰਸਾ ਕੀਤੀ |