07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਦਸਮੇਸ਼ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਨਗਰ ਕੀਰਤਨ ਦਾ ਸਵਾਗਤ <br/>

ਅਜੀਤ ਡੈਸਕ 22-11-2025
ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਰਗਾੜੀ ਪਹੁੰਚੇ ਨਗਰ ਕੀਰਤਨ ਦਾ ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਸ਼ਾਨਦਾਰ ਸਵਾਗਤ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹੁੰਚੇ ਇਸ 22ਵੇਂ ਨਗਰ ਕੀਰਤਨ ਦੀ ਦੇਖਰੇਖ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ, ਗਿਆਨੀ ਬਲਵਿੰਦਰ ਸਿੰਘ ਗੁਰਦੁਆਰਾ ਸੰਤ ਖਾਲਸਾ ਰੋਡੇ, ਭਾਈ ਜਗਤਾਰ ਸਿੰਘ ਰੋਡੇ ਆਦਿ ਕਰ ਰਹੇ ਸਨ | ਭਾਈ ਰੋਡੇ ਨੇ ਸਮੂਹ ਸੰਗਤ ਬਰਗਾੜੀ ਤੇ ਦਸਮੇਸ਼ ਸਕੂਲ ਦੇ ਬੱਚਿਆਂ ਦਾ ਧੰਨਵਾਦ ਕੀਤਾ | ਸਕੂਲ ਪਿ੍ੰਸੀਪਲ ਯਸ਼ੂ ਧਿੰਗੜਾ ਨੇ ਬੱਚਿਆਂ ਵਲੋਂ ਬਹੁਤ ਹੀ ਸੁਰੀਲੀ ਆਵਾਜ਼ 'ਚ ਸ਼ਬਦ ਗਾਇਨ ਪੇਸ਼ ਕਰਨ ਦੀ ਸ਼ਲਾਘਾ ਕੀਤੀ | ਇਸ ਮੌਕੇ ਕੋਆਰਡੀਨੇਟਰ ਕਮਲਜੀਤ ਕੌਰ, ਚੇਤਨਾ ਸ਼ਰਮਾ, ਅਨੀਤਾ ਰਾਣੀ, ਸਟਾਫ਼, ਬੱਚੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਡੀ.ਪੀ.ਆਰ.ਓ. ਦੇ ਪਿਤਾ ਰਣਜੀਤ ਸਿੰਘ ਸਾਮਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਪੰਜਾਬ ਯੂਥ ਐਵਾਰਡਜ਼ 2025 ਮੁਕਾਬਲੇ 'ਚ ਮਹਾਤਮਾਂ ਗਾਧੀ ਸਕੂਲ ਦੇ ਵਿਦਿਆਰਥੀ ਜੇਤੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।