07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਕਸਿਤ ਭਾਰਤ ਯੁਵਾ ਸੰਪਰਕ ਸਮਾਗਮ <br/>

ਅਜੀਤ ਡੈਸਕ 22-11-2025
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੁਆਰਾ ਮੇਰਾ ਭਾਰਤ ਦੇ ਮਾਧਿਅਮ ਤੋਂ ਵਿਕਸਿਤ ਭਾਰਤ ਯੁਵਾ ਸੰਪਰਕ ਪ੍ਰੋਗਰਾਮ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪਿ੍ੰਸੀਪਲ ਡਾ. ਰਾਜੇਸ ਮੋਹਨ ਦੀ ਅਗਵਾਈ ਹੇਠ ਕਾਲਜ ਦੇ ਕੌਮੀ ਸੇਵਾ ਵਿਭਾਗ ਵਲੋਂ ਕੀਤਾ ਗਿਆ | ਕਾਲਜ ਦੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਮਨਵਿੰਦਰ ਕੌਰ ਤੇ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਲੋਂ ਯੂਥ ਆਈਕਾਨ ਵਜੋਂ ਲਿਵਜੋਤ ਕੌਰ ਅਤੇ ਰਿਜਨਲ ਡਾਇਰੈਕਟੋਰੇਟ ਆਫ਼ ਐਨ.ਐਸ.ਐੱਸ ਚੰਡੀਗੜ੍ਹ ਤੋਂ ਅੰਕੁਸ ਨਿਝਾਵਨ ਨੇ ਸ਼ਿਰਕਤ ਕੀਤੀ | ਲਿਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਇਕ ਰਾਸ਼ਟਰੀ ਪੱਧਰ 'ਤੇ ਯੁਵਾ ਪ੍ਰਮੁੱਖ ਪਹਿਲ ਹੈ, ਜਿਸ ਦਾ ਉਦੇਸ਼ ਭਾਰਤ ਨੂੰ ਸ਼ਕਤੀਸ਼ਾਲੀ ਬਣਾਉਣਾ | ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਤੋਂ ਪ੍ਰੋ. ਹਿਮਾਂਸ਼ੂ ਨਾਗਪਾਲ, ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਤੋਂ ਪ੍ਰੋ. ਗੁਰਤੇਜ ਸਿੰਘ, ਪ੍ਰੋ. ਮੰਜੂ ਕਪੂਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਫੈਨੀ ਚਾਵਲਾ, ਪ੍ਰੋ. ਸੁਖਵਿੰਦਰ ਕੌਰ, ਡਾ. ਰਤਨ ਲਾਲ, ਪ੍ਰੋ. ਰਿਮੀ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮਹਾਤਮਾ ਗਾਂਧੀ ਸਕੂਲ ਵਿਖੇ ਅੰਤਰਰਾਸ਼ਟਰੀ ਬਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।