07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸ਼ਹਿਰ ਦੇ ਨਕਸ਼ਿਆਂ ਨੂੰ ਦੇਖਣ ਲਈ ਲਿੰਕ ਜਾਰੀ

ਅਜੀਤ ਡੈਸਕ 22-11-2025
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ-2 ਕੇਵਲ ਗਰਗ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮਿ੍ਤ ਪ੍ਰਾਜੈਕਟ 2.0 ਅਧੀਨ ਜਲ ਸਪਲਾਈ ਤੇ ਸੀਵਰੇਜ਼ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਇਹ ਕੰਮ ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿਚ ਕਰਵਾਏ ਜਾਣੇ ਹਨ, ਉਨ੍ਹਾਂ ਇਲਾਕਿਆਂ ਦੇ ਨਕਸ਼ੇ ਇਸ ਦਫ਼ਤਰ ਵਲੋਂ ਤਿਆਰ ਕੀਤੇ ਗਏ ਹਨ | ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਤਿਆਰ ਕੀਤੇ ਗਏ ਨਕਸ਼ੇ ਸ੍ਰੀ ਮੁਕਤਸਰ ਸਾਹੀਬ ਦੀ ਐੱਨ.ਆਈ.ਸੀ. ਦੀ ਵੈੱਬਸਾਈਟ ਉੱਪਰ ਅਪਲੋਡ ਕਰ ਦਿੱਤੇ ਗਏ ਹਨ, ਜਿਸ ਦੀ ਜਾਣਕਾਰੀ ਲਿੰਕ 'ਤੇ ਜਾ ਕੇ ਵੇਖੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਸ਼ਹਿਰ ਵਾਸੀ ਉਕਤ ਕੰਮਾਂ ਸੰਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ 22 ਨਵੰਬਰ ਤੋਂ 27 ਨਵੰਬਰ ਤੱਕ ਕੰਮ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਨੰਬਰ 5 ਤੇ 6 ਵਾਟਰ ਵਰਕਸ ਕੰਪਲੈਕਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਹਿਬ ਵਿਖੇ ਆ ਕੇ ਲੈ ਸਕਦਾ ਹੈ |

ਪਿਛਲੀ ਖ਼ਬਰ ਸ਼ਹਿਰ 'ਚ ਧਰਤੀ ਨੂੰ ਛੂੰਹਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚਿਆਂ ਨੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।