07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਏ.ਐੱਸ.ਆਈ. ਕਰਮਜੀਤ ਸਿੰਘ ਹਰਾਜ ਦਾ ਦਿਹਾਂਤ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ <br/>

ਅਜੀਤ ਡੈਸਕ 22-11-2025
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਭਾਗ ਵਿਚ ਏ.ਐੱਸ.ਆਈ. ਵਜੋਂ ਸੇਵਾਵਾਂ ਨਿਭਾ ਰਹੇ ਕਰਮਜੀਤ ਸਿੰਘ (56) ਪੁੱਤਰ ਸੰਤੋਖ ਸਿੰਘ ਪਿੰਡ ਹਰਾਜ ਵਾਸੀ ਸ੍ਰੀ ਮੁਕਤਸਰ ਸਾਹਿਬ ਸਦੀਂਵੀ ਵਿਛੋੜਾ ਦੇ ਗਏ | ਉਹ ਕੁਝ ਸਮੇਂ ਤੋਂ ਬਿਮਾਰੀ ਤੋਂ ਪੀੜਤ ਸਨ | ਆਪ ਆਪਣੇ ਪਿੱਛੇ ਪਤਨੀ ਮਨਜੀਤ ਕੌਰ, ਬੇਟੀਆਂ ਰਮਨਜੋਤ ਕੌਰ (18) ਤੇ ਜੀਵਨਜੋਤ ਕੌਰ (14) ਛੱਡ ਗਏ ਹਨ | ਅੱਜ ਬਾਅਦ ਦੁਪਹਿਰ ਸਥਾਨਕ ਸ਼ਾਂਤੀ ਧਾਮ ਵਿਖੇ ਬੇਹੱਦ ਗਮਗੀਨ ਮਾਹੌਲ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਮਿ੍ਤਕ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀਆਂ ਧੀਆਂ ਵਲੋਂ ਦਿੱਤੀ ਗਈ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਮਿ੍ਤਕ ਦੇਹ 'ਤੇ ਫ਼ੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ | ਉਪਰੰਤ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ | ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਨਮ ਅੱਖਾਂ ਨਾਲ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ 23 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਹੋਵੇਗੀ | ਇਸ ਮੌਕੇ ਪੰਜਾਬ ਪੁਲਿਸ ਵਿਭਾਗ ਤੋਂ ਇੰਚਾਰਜ ਸੁਖਵਿੰਦਰਪਾਲ ਸਿੰਘ ਏ.ਐੱਸ.ਆਈ., ਰੇਸ਼ਮ ਸਿੰਘ, ਗੁਰਜੰਟ ਸਿੰਘ, ਮੱਖਣ ਸਿੰਘ, ਅਸ਼ੋਕ ਸ਼ਰਮਾ ਭੁੱਟੀਵਾਲਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ 22, 23 ਨੂੰ ਅਗਲੀ ਖ਼ਬਰ ਸ਼ਹਿਰ 'ਚ ਧਰਤੀ ਨੂੰ ਛੂੰਹਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।