06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ 22, 23 ਨੂੰ

ਅਜੀਤ ਡੈਸਕ 22-11-2025
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਸ੍ਰੀ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਸ੍ਰੀ ਮੁਕਤਸਰ ਸਾਹਿਬ ਵਿਖੇ 15ਵਾਂ ਮਹਾਨ ਗੁਰਮਤਿ ਸਮਾਗਮ 22 ਤੇ 23 ਨਵੰਬਰ ਦਿਨ ਸ਼ਨਿਚਰਵਾਰ ਤੇ ਐਤਵਾਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਸਮਾਗਮ 'ਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਗਿਆਨੀ ਸੁਰਜੀਤ ਸਿੰਘ ਖ਼ਾਲਸਾ ਲੁਧਿਆਣਾ ਵਾਲੇ ਕਥਾਵਾਚਕ, ਗਿਆਨੀ ਜੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਕਥਾਵਾਚਕ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਰਨ ਸਾਹਿਬ, ਗਿਆਨੀ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਕਵਿਸ਼ਰੀ ਜਥਾ, ਰਾਗੀ ਭਾਈ ਜਤਿੰਦਰ ਸਿੰਘ ਸਹਿਜ ਸ੍ਰੀ ਮੁਕਤਸਰ ਸਾਹਿਬ, ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ, ਭਾਈ ਗਗਨਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਨਿਸ਼ਾਨ ਅਕੈਡਮੀ ਔਲਖ ਦਾ ਕੀਰਤਨੀ ਜਥਾ ਵੀ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰੇਗਾ | ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ 23 ਨਵੰਬਰ ਨੂੰ 11 ਵਜੇ ਅੰਮਿ੍ਤ ਸੰਚਾਰ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਹੋਵੇਗਾ |
ਪਿਛਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਅਗਲੀ ਖ਼ਬਰ ਏ.ਐੱਸ.ਆਈ. ਕਰਮਜੀਤ ਸਿੰਘ ਹਰਾਜ ਦਾ ਦਿਹਾਂਤ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।