06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਯੂਥ ਐਵਾਰਡ ਫੰਕਸ਼ਨ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 22-11-2025
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਗਰੁੱਪ ਆਫ ਇੰਸਟੀਟਿਊਸ਼ਨ ਤੇ ਆਦੇਸ਼ ਗਰੁੱਪ ਦੇ ਸਹਿਯੋਗ ਨਾਲ ਪੰਜਾਬ ਯੂਥ ਐਵਾਰਡ ਪ੍ਰੋਗਰਾਮ ਆਦੇਸ਼ ਕੈਂਪਸ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਦੀਆਂ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਨਾ ਤੇ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ | ਜਿਸ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਗੋਲੇਵਾਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਜਿਵੇਂ ਕਿ ਲਿਖਤੀ ਪ੍ਰੀਖਿਆ, ਮਹਿੰਦੀ, ਭਾਸ਼ਣ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕਰਕੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਲਿਖਤੀ ਪ੍ਰੀਖਿਆ ਮੁਕਾਬਲੇ 'ਚ ਦਸਵੀਂ ਜਮਾਤ ਦੇ ਅਰਵਿੰਦਰ ਸਿੰਘ ਵਲੋਂ ਦੂਜਾ ਸਥਾਨ ਹਾਸਿਲ ਕਰ ਇਨਾਮ ਵਜੋਂ 21,000 ਰੁਪਏ ਦੀ ਰਾਸ਼ੀ ਅਤੇ ਟਰਾਫ਼ੀ ਪ੍ਰਾਪਤ ਕੀਤੀ ਤੇ ਦਿਲਜੀਤ ਸਿੰਘ ਬਰਾੜ ਜਮਾਤ ਦਸਵੀਂ ਵਲੋਂ ਕ੍ਰਮਵਾਰ ਤੀਜਾ ਸਥਾਨ ਹਾਸਿਲ ਕਰ ਇਨਾਮ ਵਜੋਂ 11,000 ਰੁਪਏ ਦੀ ਰਾਸ਼ੀ ਅਤੇ ਟਰਾਫ਼ੀ ਪ੍ਰਾਪਤ ਕੀਤੀ | ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾ ਕਵੀਤਾ ਅਤੇ ਮਨਪ੍ਰੀਤ ਕੌਰ ਨੂੰ 'ਬੈਸਟ ਟੀਚਰ' ਐਵਾਰਡ ਨਾਲ ਸਨਮਾਨਿਆ ਗਿਆ | ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਕਿਰਨਜੋਤ ਕੌਰ, ਮੈਨੇਜਰ ਗੁਰਮੀਤ ਸਿੰਘ, ਵਾਈਸ ਪਿ੍ੰਸੀਪਲ ਪੂਨਮ ਗੋਇਲ ਅਤੇ ਕੋਆਰਡੀਨੇਟਰ ਸ਼ਿਵਾਲੀ ਅਰੋੜਾ ਅਤੇ ਸਰਬਜੀਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਹਾਕੀ 'ਚ ਸੁਰਜੀਤ ਅਕੈਡਮੀ ਜਲੰਧਰ ਬਣੀ ਚੈਂਪੀਅਨ <br/> 69ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅਗਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।