15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 09-12-2025
ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਜੀਤ ਸਿੰਘ ਥਾਣਾ ਸਿਟੀ ਕੋਟਕਪੂਰਾ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ 'ਚ ਸ੍ਰੀ ਅੰਮਿ੍ਤਸਰ ਸਾਹਿਬ ਬਠਿੰਡਾ ਹਾਈਵੇ ਤੋਂ ਕੱਚਾ ਬੀੜ ਰੋਡ ਸਿੱਖਾਂ ਵਾਲਾ ਦੇ ਕੋਲ ਕੋਟਕਪੂਰਾ ਵੱਲ ਨੂੰ ਜਾ ਰਹੇ ਸਨ ਤਾਂ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ 'ਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠ ਜ਼ਮੀਨ ਪਰ ਸੁੱਟ ਦਿੱਤੀ | ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ 'ਤੇ ਇਸ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਗਿਆ | ਉਪਰੰਤ ਉਸ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ 'ਚੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਪਾਰਟੀ ਨੇ ਕਰਨਜੀਤ ਸਿੰਘ ਵਾਸੀ ਕੋਟਕਪੂਰਾ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਨੌਜਵਾਨ ਵੈਲਫ਼ੇਅਰ ਸੁਸਾਇਟੀ ਜੈਤੋ ਦੇ ਕੁਲਦੀਪ ਸ਼ਰਮਾ ਭਗਤੂਆਣਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।