15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵੱਖ-ਵੱਖ ਜਥੇਬੰਦੀਆਂ ਵਲੋਂ ਬਿਜਲੀ ਘਰ ਅੱਗੇ ਧਰਨਾ

ਅਜੀਤ ਡੈਸਕ 09-12-2025
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਹਰਮਹਿੰਦਰ ਪਾਲ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਪੀ.ਐੱਸ.ਈ.ਬੀ. ਬਿਜਲੀ ਮੁਲਾਜ਼ਮ ਏਕਤਾ ਮੰਚ, ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ), ਏ.ਓ./ਜੇ.ਈ. ਐਸੋਸੀਏਸ਼ਨ, ਗਰਿੱਡ ਭਲਾਈ ਐਸੋਸੀਏਸ਼ਨ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਜਥੇਬੰਦੀਆਂ, ਭਰਾਤਰੀ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਤੇ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਦਿੱਤੇ ਗਏ ਸੱਦੇ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਬਿਜਲੀ ਘਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਇਹ ਧਰਨਾ ਬਿਜਲੀ ਬੋਰਡ ਦੀਆਂ ਜਾਇਦਾਦਾਂ ਨੂੰ ਵੇਚਣ ਵਿਰੁੱਧ, 4 ਕਿਰਤ ਕੋਡ, ਬਿਜਲੀ ਸੋਧ ਬਿੱਲ 2025, ਸੀਡ ਬਿੱਲ 2025 ਦੇ ਵਿਚ ਕੀਤੀਆਂ ਗਈਆਂ ਸੋਧਾਂ ਦੇ ਵਿਰੋਧ ਵਿਚ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ/ਪਾਵਰਕਾਮ ਤੇ ਟਰਾਂਸਕੋ ਦੀ ਮੈਨੇਜਮੈਂਟ ਵਲੋਂ ਪਾਵਰਕਾਮ/ਟਰਾਂਸਕੋ ਦੀਆਂ ਬੇਸ਼ਕੀਮਤੀ ਜਾਇਦਾਦੀ ਵੇਚਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ |
ਅੰਤ 'ਚ ਬੁਲਾਰਿਆਂ ਵਲੋਂ ਮੰਗ ਕੀਤੀ ਗਈ ਕਿ ਸਰਕਾਰ ਬਿਜਲੀ ਬੋਰਡ ਦੀਆਂ ਜਾਇਦਾਦਾਂ ਵੇਚਣ ਦਾ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਰੱਦ ਕਰੇ ਤੇ 4 ਕਿਰਤ ਕੋਡ ਵਿਚ ਕੀਤੀਆਂ ਗਈਆਂ ਸੋਧਾਂ ਵੀ ਰੱਦ ਕੀਤੀਆਂ ਜਾਣ | ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ-2025 ਤੇ ਸੀਡ ਬਿੱਲ-2025 ਦੀ ਤੁਰੰਤ ਪ੍ਰਭਾਵ ਤੋਂ ਵਾਪਸ ਲਏ ਜਾਣ | ਧਰਨੇ ਨੂੰ ਬਰਜਿੰਦਰ ਸ਼ਰਮਾ, ਬਲਜੀਤ ਸਿੰਘ ਮੋਦਲਾ, ਗੁਰਦੀਪ ਸਿੰਘ, ਜੋਗਿੰਦਰ ਸਿੰਘ ਮੱਲਣ, ਗੁਰਦਿੱਤਾ ਸਿੰਘ, ਮਨਜਿੰਦਰ ਸਿੰਘ, ਵਰਿੰਦਰ ਪਾਲ ਸਿੰਘ ਕਿਸਾਨ ਆਗੂ, ਗੋਬਿੰਦ ਸਿੰਘ ਕੋਟਲੀ ਦੇਵਨ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਸੂਬਾ ਵਿੱਤ ਸਕੱਤਰ, ਹਰਬੰਸ ਸਿੰਘ ਕੋਟਲੀ ਜ਼ਿਲ੍ਹਾ ਪ੍ਰਧਾਨ, ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਆਦਿ ਆਗੂ ਮੌਜੂਦ ਸਨ |
ਮਲੋਟ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ
ਮਲੋਟ, (ਪਾਟਿਲ)-ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਤੇ ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬਿਜਲੀ ਸੋਧ ਕਾਨੂੰਨ 2025 ਦੇ ਵਿਰੋਧ 'ਚ ਜੁਗਰਾਜ ਸਿੰਘ ਰੰਧਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਦੀ ਪ੍ਰਧਾਨਗੀ ਹੇਠ ਮਲੋਟ ਵਿਖੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ, ਉਹ ਆਮ ਲੋਕਾਂ ਲਈ ਬਹੁਤ ਘਾਤਕ ਸਾਬਤ ਹੋਵੇਗਾ, ਕਿਉਂਕਿ ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਬਿਜਲੀ ਦਾ ਅਦਾਰਾ ਪ੍ਰਾਈਵੇਟ ਹੱਥਾਂ ਵਿਚ ਦੇ ਦਿੱਤਾ ਜਾਵੇਗਾ ਤੇ ਸਾਰੀਆਂ ਸਬਸਿਡੀ ਦੀਆਂ ਸਕੀਮਾਂ ਬੰਦ ਕੀਤੀਆਂ ਜਾਣਗੀਆਂ | ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਸਮੂਹ ਪ੍ਰਦਰਸ਼ਨਕਾਰੀਆਂ ਵਲੋਂ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਫ਼ੂਕੀਆਂ ਗਈਆਂ ਤੇ ਜੰਮ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਿੱਕਰ ਸਿੰਘ ਪ੍ਰਧਾਨ ਟੀ.ਐੱਸ.ਯੂ., ਭੁਪਿੰਦਰ ਸਿੰਘ ਜਥੇਬੰਦਕ ਸਕੱਤਰ ਪੰਜਾਬ, ਬਲਰਾਜ ਮੱਕੜ ਸੀਨੀਅਰ ਮੀਤ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ, ਇੰਦਰਜੀਤ ਸਿੰਘ ਅਸਪਾਲ ਜ਼ਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਗਗਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਲੱਖੋਵਾਲ, ਮੌੜਾ ਸਿੰਘ ਸੂਬਾ ਆਗੂ ਬਿਜਲੀ ਬੋਰਡ ਯੂਨੀਅਨ, ਲੱਖਾ ਸ਼ਰਮਾ ਸੂਬਾ ਆਗੂ, ਜਸਮੇਲ ਸਿੰਘ ਕੌਮੀ ਕਿਸਾਨ ਯੂਨੀਅਨ, ਸੁਖਦੇਵ ਸਿੰਘ ਭਾਕਿਯੂ ਏਕਤਾ (ਉਗਰਾਹਾਂ), ਹਰਦੀਪ ਸਿੰਘ ਭੁੱਲਰ, ਪੂਰਨ ਸਿੰਘ ਭਾਕਿਯੂ (ਕਾਦੀਆਂ), ਗੁਰਚਰਨ ਸਿੰਘ ਬੁੱਟਰ ਸੀਨੀਅਰ ਕਿਸਾਨ ਆਗੂ, ਕੁਲਵਿੰਦਰ ਸਿੰਘ ਭਾਕਿਯੂ ਏਕਤਾ (ਡਕੌਂਦਾ), ਹਰਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਅਕਾਲੀ ਆਗੂ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਗਿੱਦੜਬਾਹਾ 'ਚ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।