15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਅਕਾਲੀ ਦਲ ਦੇ ਮੈਂਗਲ ਸਿੰਘ ਢਿੱਲਵਾਂ ਤੇ ਬਾਬੂ ਸਿੰਘ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 09-12-2025
ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਰਾਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੈਂਗਲ ਸਿੰਘ ਬਰਾੜ ਢਿੱਲਵਾਂ ਤੇ ਬਲਾਕ ਸੰਮਤੀ ਉਮੀਦਵਾਰ ਬਾਬੂ ਸਿੰਘ ਨੇ ਅਕਾਲੀ ਵਰਕਰਾਂ ਦੇ ਭਾਰੀ ਇਕੱਠ ਨਾਲ ਪਿੰਡ ਸਰਾਵਾਂ ਵਿਖੇ ਘਰ ਘਰ ਜਾ ਕੇ ਵੋਟਾਂ ਮੰਗੀਆਂ | ਦੋਨਾਂ ਉਮੀਦਵਾਰਾਂ ਨੇ ਸਮੂਹ ਅਕਾਲੀ ਵਰਕਰਾਂ ਤੇ ਸਮੂਹ ਪਿੰਡ ਵਾਸੀਆਂ ਵਲੋਂ ਦਿੱਤੇ ਭਰਪੂਰ ਹੁੰਗਾਰੇ ਲਈ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਸਮੂਹ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹਨ ਤੇ ਲੋਕਾਂ ਨੇ ਕਾਂਗਰਸ ਤੇ ਆਪ ਪਾਰਟੀ ਦੀਆਂ ਸਰਕਾਰਾਂ ਦਾ ਨਿਕੰਮਾ ਕੰਮ ਦੇਖ ਲਿਆ ਹੈ | ਅਕਾਲੀ ਸਰਕਾਰ ਸਮੇਂ ਪੰਜਾਬ 'ਚ ਆਪਸੀ ਭਾਈਚਾਰਕ ਸਾਂਝ 'ਚ ਵਾਧਾ ਹੋਇਆ ਤੇ ਹਰ ਵਰਗ ਕਿਸਾਨਾਂ ਮਜਦੂਰਾਂ, ਮੁਲਾਜ਼ਮਾਂ ਆਦਿ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ | ਪੰਜਾਬ 'ਚ ਫਿਰ ਤੋਂ 2027 ਵਿਚ ਅਕਾਲੀ ਸਰਕਾਰ ਬਣਾਉਣ ਲਈ ਇੰਨ੍ਹਾਂ ਚੋਣਾਂ 'ਚ ਅਕਾਲੀ ਉਮੀਦਵਾਰਾਂ ਨੂੰ ਕਾਮਯਾਬ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਸਮੂਹ ਅਕਾਲੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੈਂਗਲ ਸਿੰਘ ਬਰਾੜ ਢਿੱਲਵਾਂ ਵਲੋਂ ਨੁੱਕੜ ਮੀਟਿੰਗਾਂ ਜਾਰੀ ਅਗਲੀ ਖ਼ਬਰ ਲਾਲੀ ਬਾਦਲ ਤੇ ਗੁਰਮੇਲ ਸਿੰਘ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।