ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਨਿਆਂਵਾਲੀ ਕਲਾਂ ਦੀ ਦਾਣਾ ਮੰਡੀ ਖੱਪਿਆਂਵਾਲੀ ਵਿਖੇ ਕੀਤੀ ਗਈ ਵਰਕਰ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਇਸ ਰਾਖਵੀਂ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਚੋਣ ਲੜ ਰਹੇ ਹਨ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਵਾਅਦੇ ਮੁਤਾਬਿਕ ਸਭ ਤੋਂ ਪਹਿਲਾਂ ਸਾਰੇ ਵਰਗਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਆਫ਼ ਕਰਨ ਤੋਂ ਇਲਾਵਾ ਪਿੰਡਾਂ ਵਿਚ ਖੇਤੀ ਸੈਕਟਰ ਲਈ ਦਿਨ ਵੇਲੇ ਲਗਾਤਾਰ ਬਿਜਲੀ ਸਪਲਾਈ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ | ਉਦੇਕਰਨ ਜ਼ੋਨ ਤੋਂ ਹਰਦੀਪ ਸਿੰਘ ਸੱਕਾਂਵਾਲੀ ਸਾਬਕਾ ਚੇਅਰਮੈਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ | ਜਦਕਿ ਬਲਾਕ ਸੰਮਤੀ ਦੀਆਂ 20 ਸੀਟਾਂ 'ਤੇ ਵੀ ਆਮ ਆਦਮੀ ਪਾਰਟੀ ਵਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਦੇ ਹੱਕ ਵਿਚ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ | ਮੀਟਿੰਗ 'ਚ ਇਲਾਕੇ ਦੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਚੋਣ ਲੜ ਰਹੇ ਉਮੀਦਵਾਰ ਹਾਜ਼ਰ ਸਨ |