19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਮਤਿ ਸਿਖਲਾਈ ਕੈਂਪਾਂ ਦਾ ਮਕਸਦ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ-ਝੱਬਰ

ਅਜੀਤ ਡੈਸਕ 02-06-2025
ਜੋਗਾ, 1 ਜੂਨ (ਹਰਜਿੰਦਰ ਸਿੰਘ ਚਹਿਲ)-ਗੁਰਮਤਿ ਸਿਖਲਾਈ ਕੈਂਪਾਂ ਦਾ ਮਕਸਦ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਪ੍ਰੀਤ ਸਿੰਘ ਝੱਬਰ ਨੇ ਪਿੰਡ ਝੱਬਰ ਵਿਖੇ ਗੁਰਮਤਿ ਸਿਖਲਾਈ ਕੈਂਪਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਦਿਨ ਗੁਰਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕਾਰਜ ਕਰਦੀ ਹੈ, ਜਿਸ ਲਈ ਥਾਂ-ਥਾਂ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹਲਕਾ ਜੋਗਾ 'ਚ ਪਿਛਲੇ 10 ਸਾਲਾਂ ਤੋਂ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਹਲਕੇ ਦੇ 54 ਪਿੰਡਾਂ 'ਚ ਕੈਂਪਾਂ ਦੀ ਸ਼ੁਰੂਆਤ ਹੋ ਗਈ ਹੈ ਜਿੱਥੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ 'ਚ ਗੁਰਮਤਿ ਦੀ ਸਿੱਖਿਆ ਦਿੱਤੀ ਜਾਵੇਗੀ | ਉਨ੍ਹਾਂ ਆਖਿਆ ਕਿ ਕੈਂਪਾਂ 'ਚ ਹਲਕੇ ਨੂੰ 2 ਜ਼ੋਨਾਂ 'ਚ ਵੰਡਿਆਂ ਗਿਆ ਹੈ ਅਤੇ 1 ਤੋਂ 12 ਜੂਨ ਤੱਕ 32 ਪਿੰਡਾਂ 'ਚ ਕੈਂਪ ਲਗਾਏ ਜਾ ਰਹੇ ਹਨ ਅਤੇ 14 ਤੋ 28 ਜੂਨ ਤੱਕ ਦੂਜੇ ਬਾਕੀ ਰਹਿੰਦੇ ਪਿੰਡਾਂ 'ਚ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ 16 ਪਿੰਡਾਂ 'ਚ ਸਵੇਰ 7 ਤੋਂ 9 ਵਜੇ ਤੱਕ ਕੈਂਪ ਲੱਗਦੇ ਹਨ ਜਦਕਿ ਕੁਝ ਪਿੰਡਾਂ 'ਚ ਸ਼ਾਮ ਦੇ ਕੈਂਪ ਲੱਗ ਰਹੇ ਹਨ |
ਪਿਛਲੀ ਖ਼ਬਰ ਪੰਜਾਬ ਤੇ ਕੇਂਦਰ ਸਰਕਾਰ ਦਲਿਤਾਂ ਤੇ ਗ਼ਰੀਬਾਂ ਦੇ ਸੰਵਿਧਾਨਕ ਹੱਕ ਖੋਹਣ ਲੱਗੀ-ਭਗਵੰਤ ਸਿੰਘ ਸਮਾਉਂ ਅਗਲੀ ਖ਼ਬਰ ਸਰਕਾਰੀ ਸਕੂਲ (ਲੜਕੀਆਂ) ਵਿਖੇ ਸੱਤ ਰੋਜ਼ਾ ਸਮਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।