25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਖੇਡ ਸਟੇਡੀਅਮਾਂ ਦਾ ਕੰਮ ਪੰਚਾਇਤਾਂ ਰਾਹੀਂ ਹੋਵੇ- ਬਿਕਰਮ ਸਿੰਘ ਮੋਫਰ <br/>

ਅਜੀਤ ਡੈਸਕ 16-07-2025

ਝੁਨੀਰ, 15 ਜੁਲਾਈ (ਸੰਜੀਵ ਸਿੰਗਲਾ)-ਪਿੰਡਾਂ 'ਚ ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਲਾ ਕੇ ਬਣਾਏ ਜਾ ਰਹੇ ਖੇਡ ਸਟੇਡੀਅਮ ਪੰਚਾਇਤਾਂ ਰਾਹੀਂ ਨਾ ਬਣਵਾਉਣ ਦਾ ਕਾਂਗਰਸ ਨੇ ਵਿਰੋਧ ਕੀਤਾ ਹੈ | ਕਾਂਗਰਸ ਦਾ ਕਹਿਣਾ ਹੈ ਕਿ ਪੰਚਾਇਤਾਂ ਨੂੰ ਅਧਿਕਾਰ ਦੇਣ ਦੀ ਗੱਲ ਕਰਨ ਵਾਲੀ ਪੰਜਾਬ ਸਰਕਾਰ ਹੁਣ ਉਨ੍ਹਾਂ ਜਰੀਏ ਪਿੰਡਾਂ ਦੇ ਕੰਮ ਕਰਵਾਉਣਾ ਵੀ ਚੰਗਾ ਨਹੀਂ ਸਮਝਦੀ | ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡਾਂ 'ਚ ਖੇਡ ਸਟੇਡੀਅਮ ਉਸਾਰਨ ਲਈ ਪੰਚਾਇਤਾਂ ਤੋ ਖੋਹ ਕੇ ਠੇਕੇਦਾਰ ਨੂੰ ਟੈਂਡਰ ਰਾਹੀਂ ਦੇਣ ਦਾ ਫ਼ੈਸਲਾ ਲਿਆ ਹੈ | ਹੈਰਾਨੀ ਤੇ ਪ੍ਰੇਸ਼ਾਨੀ ਵਾਲੀ ਗੱਲ ਹੈ ਕਿ ਇਨ੍ਹਾਂ ਸਟੇਡੀਅਮਾਂ ਦਾ ਨਿਰਮਾਣ ਪੰਚਾਇਤਾਂ ਰਾਹੀਂ ਹੋਣਾ ਸੁਭਾਵਿਕ ਸੀ, ਪਰ ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਇਸ ਤੋਂ ਦੂਰ ਕਰ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਹੀ ਆਪਣੀਆਂ ਤਕਰੀਰਾਂ 'ਚ ਪੰਚਾਇਤਾਂ ਨੂੰ ਵੱਧ ਅਧਿਕਾਰ ਅਤੇ ਪੰਚਾਇਤਾਂ ਰਾਹੀਂ ਪਿੰਡਾਂ ਦੀ ਕਾਇਆ ਕਲਪ ਕਰਨ ਦੀਆਂ ਗੱਲਾਂ ਕਰ ਰਹੇ ਹਨ ਪਰ ਹੁਣ ਪੰਚਾਇਤਾਂ ਤੇ ਭਰੋਸਾ ਵੀ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਪੰਚਾਇਤਾਂ ਰਾਹੀਂ ਕਰਵਾਇਆ ਜਾਵੇ | ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ | ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਜਿੱਥੇ ਵੀ ਸੰਘਰਸ਼ ਦੀ ਲੋੜ ਹੋਵੇ ਉਹ ਅੱਗੇ ਲੱਗ ਕੇ ਪੰਚਾਇਤਾਂ ਦੀ ਮਦਦ ਲਈ ਤਿਆਰ ਹਨ |

ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਇਕੱਤਰਤਾ <br/> ਅਗਲੀ ਖ਼ਬਰ ਪਿੰਡ ਬੀਰੇਵਾਲਾ ਡੋਗਰਾ ਦੇ ਨੌਜਵਾਨਾਂ ਨੇ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।