ਮਾਨਸਾ, 15 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 30 ਜੁਲਾਈ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਦੀ ਤਿਆਰੀ ਸਬੰਧੀ ਪਿੰਡ ਚਕੇਰੀਆਂ ਵਿਖੇ ਇਕੱਤਰਤਾ ਕੀਤੀ ਗਈ | ਸੰਬੋਧਨ ਕਰਦਿਆਂ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕਾਰਪੋਰੇਟਰਾਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਦੇਣ ਲਈ ਪੱਬਾਂ ਭਾਰ ਹੋਈ ਪਈ ਹੈ ਅਤੇ ਅਰਬਨ ਸਟੇਟ ਦੇ ਨਾਂਅ 'ਤੇ ਉਪਜਾਊ ਜ਼ਮੀਨ ਨੂੰ ਐਕਵਾਇਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਦੀ ਲੈਂਡ ਅਤੇ ਪੂਿਲੰਗ ਨੀਤੀ ਦਾ ਕਿਸਾਨ ਜਥੇਬੰਦੀਆਂ ਡਟ ਕੇ ਵਿਰੋਧ ਕਰਨਗੀਆਂ | ਇਸ ਮੌਕੇ ਗੁਰਚੇਤ ਸਿੰਘ ਚਕੇਰੀਆਂ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਦਾਰਾ ਸਿੰਘ, ਕਰਨੈਲ ਸਿੰਘ ਤੇ ਧੋਲਰ ਸਿੰਘ ਆਦਿ ਹਾਜ਼ਰ ਸਨ |