ਮਾਨਸਾ, 15 ਜੁਲਾਈ (ਸ.ਰਿ.)- ਥਾਣਾ ਝੁਨੀਰ ਪੁਲਿਸ ਨੇ ਜਰਨੈਲ ਸਿੰਘ ਵਾਸੀ ਫੱਤਾ ਮਾਲੋਕਾ ਤੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਬਰੇਟਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਬਹਾਦਰਪੁਰ ਤੋਂ 45 ਅਤੇ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਨਾਜਰ ਸਿੰਘ ਵਾਸੀ ਬੁਢਲਾਡਾ ਕੋਲੋਂ 105 ਨਸ਼ੇ ਦੇ ਕੈਪਸੂਲ ਫੜੇ ਹਨ | ਉਨ੍ਹਾਂ ਖ਼ਿਲਾਫ਼ ਧਾਰਾ 223 ਬੀ. ਐੱਨ. ਐੱਸ. ਐਕਟ ਅਧੀਨ ਕਾਰਵਾਈ ਕੀਤੀ ਗਈ ਹੈ |