25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ 3 ਕਾਬੂ

ਅਜੀਤ ਡੈਸਕ 16-07-2025
ਮਾਨਸਾ, 15 ਜੁਲਾਈ (ਸ. ਰਿ.)-ਥਾਣਾ ਸਦਰ ਮਾਨਸਾ ਪੁਲਿਸ ਨੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 3 ਜਣਿਆਂ ਨੂੰ ਕਾਬੂ ਕੀਤਾ ਹੈ | ਚਰਨਜੀਤ ਕੌਰ ਵਾਸੀ ਕਰਮਗੜ੍ਹ ਔਤਾਂਵਾਲੀ ਨੇ ਲਿਖਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਲੜਕੇ ਨੇ ਦੁਪਹਿਰ ਵੇਲੇ ਵੇਖਿਆ ਤਾਂ ਕਮਰੇ ਦਾ ਤਾਲਾ ਟੁੱਟਿਆ ਪਿਆ ਸੀ ਅਤੇ ਕਮਰੇ 'ਚ ਪੇਟੀ ਦੀ ਫਰੋਲਾ ਫਰੋਲੀ ਕੀਤੀ ਪਈ ਸੀ, ਜਿਸ 'ਚ 35 ਹਜ਼ਾਰ ਰੁਪਏ ਨਕਦੀ ਤੋਂ ਇਲਾਵਾ ਗਹਿਣੇ ਗ਼ਾਇਬ ਸਨ | ਚੋਰੀ ਹੋਏ ਸਮਾਨ ਦੀ ਕੀਮਤ 1 ਲੱਖ 40 ਹਜ਼ਾਰ ਰੁਪਏ ਦੱਸੀ ਜਾਂਦੀ ਹੈ | ਪੁਲਿਸ ਨੇ ਚੋਰੀ ਦੇ ਮਾਮਲੇ 'ਚ ਗੁਰਸੇਵਕ ਸਿੰਘ, ਗੁਰਧਿਆਨ ਸਿੰਘ ਤੇ ਹਰਮਨਦੀਪ ਸਿੰਘ ਵਾਸੀ ਕਰਮਗੜ੍ਹ ਔਤਾਂਵਾਲੀ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਪਿਛਲੀ ਖ਼ਬਰ ਸਰਦੂਲਗੜ੍ਹ ਖੇਤਰ 'ਚ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮਨਜ਼ੂਰ- ਬਣਾਂਵਾਲੀ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਰੁਜ਼ਗਾਰ ਮੇਲੇ 'ਚ ਸੈਂਕੜੇ ਵਿਦਿਆਰਥੀਆਂ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।