25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਰਦੂਲਗੜ੍ਹ ਖੇਤਰ 'ਚ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮਨਜ਼ੂਰ- ਬਣਾਂਵਾਲੀ <br/>

ਅਜੀਤ ਡੈਸਕ 16-07-2025

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਰਦੂਲਗੜ੍ਹ ਖੇਤਰ 'ਚ ਪਿਛਲੇ ਸਮੇਂ ਦੌਰਾਨ ਦਰਜਨ ਦੇ ਕਰੀਬ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜੇ ਲਈ 3 ਕਰੋੜ 82 ਲੱਖ ਰੁਪਏ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਦਿੱਤੇ ਹਨ | ਇਹ ਜਾਣਕਾਰੀ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਿੰਦਿਆਂ ਦੱਸਿਆ ਕਿ ਜਲਦ ਹੀ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦੇ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਲਾਲਿਆਂਵਾਲੀ, ਕੋਰਵਾਲਾ, ਭੰਮੇ ਖੁਰਦ, ਖਿਆਲੀ ਚਹਿਲਾਂਵਾਲੀ, ਦਾਨੇਵਾਲਾ, ਚਚੋਹਰ, ਭੰਮੇ ਕਲਾਂ, ਰਾਮਾਨੰਦੀ, ਝੇਰਿਆਂਵਾਲੀ, ਬੀਰੇਵਾਲਾ ਜੱਟਾਂ ਆਦਿ ਪਿੰਡਾਂ 'ਚ ਪੱਕੀਆਂ ਫ਼ਸਲਾਂ ਦਾ ਨੁਕਸਾਨ ਹੋ ਗਿਆ ਸੀ | ਵਿਧਾਇਕ ਅਨੁਸਾਰ ਸਬੰਧਤ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ ਸੀ, ਇਸ ਉਪਰੰਤ ਨੁਕਸਾਨੀਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ, ਜਿਸ ਸਦਕਾ ਪੰਜਾਬ ਸਰਕਾਰ ਵਲੋਂ ਇਨ੍ਹਾਂ ਪਿੰਡਾਂ ਦੀਆਂ ਫਸਲਾਂ ਦੇ ਨੁਕਸਾਨ ਦੇ ਮੁਆਵਜ਼ਾ ਮਨਜ਼ੂਰ ਕਰ ਦਿੱਤਾ ਗਿਆ | ਸ. ਬਣਾਂਵਾਲੀ ਨੇ ਆਖਿਆ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਸ ਦੀ ਤਰੱਕੀ ਹੀ ਦੇਸ਼ ਦੀ ਤਰੱਕੀ ਹੈ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਰਤੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀ ਹਰ ਸਮੱਸਿਆ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਵਚਨਬੱਧ ਹਨ |

ਪਿਛਲੀ ਖ਼ਬਰ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਅਗਲੀ ਖ਼ਬਰ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।