ਮਾਨਸਾ, 15 ਜੁਲਾਈ (ਵਿ.ਪ੍ਰਤੀ.)-ਭਾਰਤ ਸਰਕਾਰ ਵਲੋਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ 'ਚ ਸ਼ਾਨਦਾਰ ਭੂਮਿਕਾ ਅਦਾ ਕਰਨ ਵਾਲੇ ਵਿਅਕਤੀਆਂ ਨੂੰ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ ਦਿੱਤਾ ਜਾਣਾ ਹੈ | ਕੁਲਵੰਤ ਸਿੰਘ ਧੂਰੀ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਵਲੋਂ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ | ਦਰਖਾਸਤਾਂ ਭੇਜਣ ਲਈ https:awards.gov.in ਪੋਰਟਲ 'ਤੇ ਸਬੰਧਿਤ ਵਿਅਕਤੀ ਜਾਂ ਸੰਸਥਾ 30 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ |