ਮਾਨਸਾ, 15 ਜੁਲਾਈ (ਵਿ.ਪ੍ਰਤੀ.)-ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ | ਕੁਲਵੰਤ ਸਿੰਘ ਧੂਰੀ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਭਾਰਤੀ ਨਾਗਰਿਕ ਬੱਚੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਮੰਗੀ ਗਈ ਯੋਗਤਾ ਮੁਤਾਬਿਕ ਬਾਲ ਪੁਰਸਕਾਰ ਲਈ ਵੈੱਬਸਾਈਟ https://awards.gov.in 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਦਾ ਹੈ, ਜਿਨ੍ਹਾਂ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਵਿੱਦਿਅਕ, ਖੇਡਾਂ, ਸਮਾਜ ਸੇਵਾ, ਵਿਗਿਆਨ, ਤਕਨਾਲੋਜੀ ਤੇ ਨਵੀਨਤਾ ਦੇ ਖੇਤਰਾਂ 'ਚ ਉਪਲਬਧੀ ਕੀਤੀ ਹੋਵੇ, ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ |